Chandigarh : ਚੰਡੀਗੜ੍ਹ ‘ਚ ਪੰਜਾਬ ਕੈਡਰ ਦੀ ਥਾਂ ਹਰਿਆਣਾ ਕੈਡਰ ਦੀ ਨਿਯੂਕਤੀ ਨੇ ਨਵਾਂ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਨੌਂ ਮਹੀਨੇ ਪਹਿਲਾਂ ਚੰਡੀਗੜ੍ਹ ਤੋਂ ਰਿਲੀਵ ਕਰਕੇ ਉਨ੍ਹਾਂ ਦੇ ਪੇਰੈਂਟ ਕੇਡਰ ਪੰਜਾਬ ਭੇਜ ਦਿੱਤਾ ਗਿਆ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਐਸਐਸਪੀ ਨੂੰ ਉਸ ਦਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੀ ਰਿਲੀਵ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇੱਕ ਪੱਤਰ ਜਾਰੀ ਕਰਕੇ ਐਸਐਸਪੀ ਨੂੰ ਤੁਰੰਤ ਪ੍ਰਭਾਵ ਤੋਂ ਮੁਕਤ ਕਰਨ ਦੇ ਹੁਕਮ ਦਿੱਤੇ।
ਇਸ ਦੇ ਨਾਲ ਹੀ ਹੰਗਾਮਾ ਸ਼ੁਰੂ ਹੋ ਗਿਆ। ਸੂਬੇ ਦੇ ਸਿਆਸੀ ਆਗੂਆਂ ਵਲੋਂ ਇਸ ‘ਤੇ ਇਤਰਾਜ਼ ਜਾਹਰ ਕੀਤਾ ਜਾ ਰਿਹਾ ਹੈ। ਉਧਰ ਹੁਣ ਇਸ ਮਾਮਲੇ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਨਿਯੁਕਤੀ ਪੰਜਾਬ ਕੇਡਰ ਵਿੱਚ ਕੀਤੀ ਜਾਣੀ ਸੀ ਪਰ ਹਰਿਆਣਾ ਕੇਡਰ ਵਿੱਚ ਨਿਯੁਕਤੀ ਕਰਕੇ ਪੰਜਾਬ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਅਤੇ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਦਾ ਘਾਣ ਕਰ ਰਹੀ ਹੈ। ਪੰਜਾਬ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਇਸ ਦੇ ਨਾਲ ਹੀ ਚੀਮਾ ਨੇ ਆਰਡੀਐਫ ਫੰਡ ਬਾਰੇ ਕਿਹਾ ਕਿ ਉਹ ਕੇਂਦਰ ਤੋਂ ਫੰਡਾਂ ਦੀ ਲਗਾਤਾਰ ਮੰਗ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਦਿਨੀਂ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਫੰਡ ਬਾਰੇ ਚਰਚਾ ਕੀਤੀ ਸੀ। ਪੰਜਾਬ ਸਰਕਾਰ ਪੰਜਾਬੀਆਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ।
ਇਸ ਦੇ ਨਾਲ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਸਾਰੇ ਹੱਕ ਮਿਲਣਗੇ। ਹਰਪਾਲ ਸਿੰਘ ਚੀਮਾ ਨੇ ਓਪੀਐਸ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਓਪੀਐਸ ਦਾ ਮੁੱਦਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਤੇ ਕਾਂਗਰਸ ਇਸ ਦੇ ਮਹੱਤਵ ਨੂੰ ਨਹੀਂ ਸਮਝਦੀਆਂ ਸੀ, ਪਰ ਹੁਣ ਸੂਬੇ ਇੱਕ-ਇੱਕ ਕਰਕੇ ਇਸ ਦੀ ਮਹੱਤਤਾ ਨੂੰ ਸਮਝ ਰਹੇ ਹਨ ਅਤੇ ਇਸ ਨੂੰ ਲਾਗੂ ਕਰਨਾ ਚਾਹੁੰਦੇ ਹਨ।
ਇਸ ਦੇ ਨਾਲ ਹੀ ਮਾਨਸਾ ‘ਚ ਡਿਲੀਵਰੀ ਸਮੇਂ ਲਾਪਰਵਾਹੀ ਦੇ ਮਾਮਲੇ ‘ਤੇ ਬੋਲਦਿਆਂ ਹਰਪਾ ਚੀਮਾ ਨੇ ਕਿਹਾ ਕਿ ਡਾਕਟਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: India China Border Clash: ਭਾਰਤ ਨਾਲ PLA ਸੈਨਿਕਾਂ ਦੀ ਝੜਪ ‘ਤੇ ਚੀਨ ਦਾ ਪਹਿਲਾ ਬਿਆਨ, ਜਾਣੋ ਕੀ ਬੋਲਿਆ ਚੀਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h