Punjab Budget Session: ਅੱਜ ਵਿਧਾਨ ਸਭਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਚੋਥਾ ਬਜਟ ਪੇਸ਼ ਕੀਤਾ ਜਾ ਰਿਹਾ ਹੈ ਹਰਪਾਲ ਚੀਮਾ ਵੱਲੋਂ 2 ਲੱਖ 36 ਹਜਾਰ ਕਰੋੜ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਬਜਟ ਦੀ ਸ਼ੁਰੂਆਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੈਂ ਚੌਥਾ ਬਜਟ ਪੇਸ਼ ਕਰਨ ਜਾ ਰਿਹਾ ਹਾਂ। ਮੇਰੇ ਲਈ ਇਹ ਮਾਣ ਵਾਲੀ ਗੱਲ ਹੈ। ਮੈਂ ਪਿਛਲੇ ਤਿੰਨ ਸਾਲਾਂ ਵਿੱਚ ਹੋਈਆਂ ਤਬਦੀਲੀਆਂ ਦੀ ਇੱਕ ਤਸਵੀਰ ਪੇਸ਼ ਕਰ ਰਿਹਾ ਹਾਂ।
ਇਸ ਦੇ ਨਾਲ ਹੀ ਉਹਨਾ ਨੇ ਕਿਹਾ ਕਿ ਸਭ ਤੋਂ ਪਹਿਲਾਂ, ਮੈਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹ ‘ਤੇ ਹੈ। ਇੱਕ ਸਮਾਂ ਸੀ ਜਦੋਂ ਭਾਰਤ ਦਾ ਸਭ ਤੋਂ ਖੁਸ਼ਹਾਲ ਸੂਬਾ ਪੰਜਾਬ ਸੀ।
ਲੁਧਿਆਣਾ ਨੂੰ ਪੰਜਾਬ ਦਾ ਮਾਨਚੈਸਟਰ ਕਿਹਾ ਜਾਂਦਾ ਸੀ। ਖੇਡਾਂ ਦੇ ਖੇਤਰ ਵਿੱਚ ਜਲੰਧਰ ਸਭ ਤੋਂ ਅੱਗੇ ਸੀ। 1980 ਵਿੱਚ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਪੰਜਾਬ ਪਹਿਲੇ ਨੰਬਰ ‘ਤੇ ਸੀ। ਪਰ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਕਾਰਨ ਅੱਜ ਇਹ 15ਵੇਂ ਸਥਾਨ ‘ਤੇ ਹੈ।