ਚੰਡੀਗੜ੍ਹ: ਪੰਜਾਬ ‘ਚ ਸਹਿਕਾਰੀ ਖੰਡ ਮਿੱਲਾਂ (Cooperative sugar mills) ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰੀ (Punjab Finance Minister) ਹਰਪਾਲ ਸਿੰਘ ਚੀਮਾ (Harpal Singh Cheema) ਨੇ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਸਮੇਂ ਦੀ ਲੋੜ ਅਨੁਸਾਰ ਆਧੁਨਿਕ ਉਪਾਵਾਂ ਅਤੇ ਤਕਨੀਕੀ ਤਰੱਕੀ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h