Jalandhar By-Election Result 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਜਿੱਤ ਲਈ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ।
ਸ਼ਨੀਵਾਰ ਨੂੰ ਨਤੀਜਿਆਂ ਤੋਂ ਬਾਅਦ ਜਲੰਧਰ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੁਸ਼ੀਲ ਰਿੰਕੂ ਨੂੰ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕੰਮ ‘ਤੇ ਮੋਹਰ ਲਾ ਦਿੱਤੀ ਹੈ। ਲੋਕਾਂ ਨੇ ਪਿਛਲੇ ਇੱਕ ਸਾਲ ਦੌਰਾਨ ‘ਆਪ’ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕ, ਸਕੂਲ ਆਫ਼ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਆਧਾਰ ‘ਤੇ ਵੋਟਾਂ ਪਾਈਆਂ।
Heartiest congratulations to @AamAadmiParty candidate Sushil Rinku on winning Jalandhar by-election. Jalandhar has put faith in the honest and progressive governance of @ArvindKejriwal Ji and @BhagwantMann Ji. A big thanks to all the voters, supporters and workers. 🙏 pic.twitter.com/cHBWMkb3GM
— Adv Harpal Singh Cheema (@HarpalCheemaMLA) May 13, 2023
ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈਟੀਓ, ਹਰਜੋਤ ਬੈਂਸ, ਕੁਲਦੀਪ ਸਿੰਘ ਧਾਲੀਵਾਲ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਮਨਵਿੰਦਰ ਸਿੰਘ ਗਿਆਸਪੁਰਾ, ਸ਼ੈਰੀ ਕਲਸੀ, ਡੀਸੀਪੀ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ‘ਆਪ’ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੰਗਲ ਸਿੰਘ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਹਾਜ਼ਰ ਰਹੇ।
ਵਿਰੋਧੀ ਪਾਰਟੀਆਂ ‘ਤੇ ਹਮਲਾ ਕਰਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਚੋਣ ਪ੍ਰਚਾਰ ਦੌਰਾਨ ਮਾੜੀ ਰਾਜਨੀਤੀ ਕੀਤੀ, ਸਾਡੇ ‘ਤੇ ਕਈ ਤਰ੍ਹਾਂ ਦੇ ਝੂਠੇ ਦੋਸ਼ ਲਾਏ ਅਤੇ ਬਹਿਸਾਂ ਰਾਹੀਂ ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਲੰਧਰ ਦੇ ਲੋਕਾਂ ਨੇ ਉਨ੍ਹਾਂ ਦੀ ਨਾਂਹ-ਪੱਖੀ ਰਾਜਨੀਤੀ ਨੂੰ ਨਕਾਰਦਿਆਂ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਨੂੰ ਚੁਣਿਆ।
ਜਲੰਧਰ ਜਿੱਤ ਤੋਂ ਬਾਅਦ @HarpalCheemaMLA ਜੀ, @KuldeepSinghAAP ਜੀ, @AAPHarbhajan ਜੀ, @BJimpaAAP ਜੀ ਤੇ @Sushilrinku_13 ਦੀ ਪ੍ਰੈੱਸ ਕਾਨਫ਼ਰੰਸ https://t.co/jQjsAIqBOz
— AAP Punjab (@AAPPunjab) May 13, 2023
ਉਨ੍ਹਾਂ ਕਿਹਾ ਕਿ ਸਾਨੂੰ ਪਹਿਲਾਂ ਤੋਂ ਹੀ ਭਰੋਸਾ ਸੀ ਕਿ ਜਲੰਧਰ ਦੇ ਲੋਕ ‘ਆਪ’ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜ਼ਰੂਰ ਚੁਣਨਗੇ ਅਤੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਆਪ ਦੇ ਉਮੀਦਵਾਰ ਨੂੰ ਜਿਤਾਉਣ ਲਈ ਸਾਰੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਜਲੰਧਰ ਵਾਸੀਆਂ ਦੇ ਧੰਨਵਾਦੀ ਹਨ। ਆਮ ਆਦਮੀ ਪਾਰਟੀ ਦੀ ਤਰਫੋਂ ਅਸੀਂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਨੂੰ ਦੁਬਾਰਾ ਐਂਟਰੀ ਕਰਵਾਉਣ ਲਈ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h