State Intelligence and Preventive Unit: ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (SIPU) ਤੇ GST ਪ੍ਰਾਈਮ ਜੋ ਕਿ ਰਾਜ ਦੇ ਜੀਐਸਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।
ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸਆਈਪੀਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸਆਈਪੀਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ।
ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸਆਈਪੀਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ। ਜੀਐਸਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।
Finance, Planning, Programme Implementation, Excise & Taxation Minister Adv. @HarpalCheemaMLA launched State Intelligence & Preventive Unit (SIPU), & GST Prime, an analytical tool for state GST officers to analyse & monitor the tax collection & compliance in their jurisdiction. pic.twitter.com/DlpyJnBi5x
— Government of Punjab (@PunjabGovtIndia) April 13, 2023
ਪੰਜਾਬ ਮੰਤਰੀ ਚੀਮਾ ਨੇ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਰਵਨੀਤ ਖੁਰਾਣਾ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h