ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬ ਦੀ ਜਲੰਧਰ ਪੁਲਿਸ ਸੰਦੀਪ ਦੇ ਕਤਲ ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਸਿਰਫ ਜਲੰਧਰ ਪੁਲਸ ਹੀ ਨਹੀਂ ਸਗੋਂ ਹੋਰ ਵੀ ਕਈ ਜ਼ਿਲਾ ਪੁਲਸ ਦੋਸ਼ੀਆਂ ਦੀ ਭਾਲ ‘ਚ ਸੀ।
ਅਸਲ ‘ਚ ਸੰਦੀਪ ਕਤਲ ਕੇਸ ‘ਚ ਇਸ ਸਮੇਂ ਕੈਨੇਡਾ ‘ਚ ਬੈਠੇ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਮਲੇਸ਼ੀਆ ‘ਚ ਰਹਿ ਰਹੇ ਸੁਖਵਿੰਦਰ ਸਿੰਘ ਦੁਨੋਕੇ ਉਰਫ ਸੁੱਖਾ ਸਿੰਘ, ਜਲੰਧਰ ਹਾਈਟਸ ਤੋਂ ਗ੍ਰਿਫਤਾਰ ਕੀਤੇ ਗਏ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਅਤੇ ਅਮਰੀਕਾ ਨਿਵਾਸੀ ਸੱਬਾ ਖਿਆੜਾ ਦੇ ਨਾਂ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h