ਸ਼ੁੱਕਰਵਾਰ, ਅਕਤੂਬਰ 16, 2026 08:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

by Pro Punjab Tv
ਅਕਤੂਬਰ 16, 2026
in Featured, Featured News, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਾਰੇ ਪੰਜਾਬੀ ਜੋ ਨਸ਼ਿਆਂ ਤੋਂ ਪੀੜਤ ਹਨ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਚ ਇਨਸਾਫ ਨਹੀਂ ਮਿਲ ਰਿਹਾ, ਇਸ ਵਾਸਤੇ ਇਸ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ।

ਬਠਿੰਡਾ ਦੇ ਐਮ ਪੀ ਮਰਹੂਮ ਨਸ਼ਾ ਵਿਰੋਧੀ ਕਾਰਕੁੰਨ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਪਰਿਵਾਰ ਝੋਟਾ ਦੇ ਮਾਪਿਆਂ ਦੇ ਨਾਲ-ਨਾਲ ਉਹਨਾਂ ਦੀ ਪਤਨੀ ਤੇ ਮਾਸੂਮ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ। ਪਰਿਵਾਰ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਉਹਨਾਂ ਦਾ ਦੁੱਖ ਸਮਝਦੇ ਹਨ ਅਤੇ ਉਹ ਉਹਨਾਂ ਨੂੰ ਨਿਆਂ ਦੁਆਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹਨਾਂ ਨੇ ਪਰਵਿੰਦਰ ਝੋਟਾ ਦੀ ਮਾਂ ਨੂੰ ਆਪਣੇ ਕਲਾਵੇ ਵਿਚ ਲਿਆ ਤਾਂ ਉਹਨਾਂ ਦਾ ਦਿਲ ਬੈਠ ਗਿਆ। ਉਹਨਾਂ ਕਿਹਾ ਕਿ ਭ੍ਰਿਸ਼ਟ ਤੰਤਰ ਜਿਸ ਵਿਚ ਪੰਜਾਬ ਵਿਚ ਨਸ਼ਿਆਂ ਵਿਚ ਤੇਜ਼ ਰਫਤਾਰ ਵਾਧਾ ਹੋਇਆ, ਤੋਂ ਇਨਸਾਫ ਮੰਗਦੀ ਮਾਂ ਦੀਆਂ ਭੁੱਬਾਂ ਨਾਲ ਦਿਲ ਝੰਜੋੜਿਆ ਗਿਆ। ਉਹਨਾਂ ਦੇ ਹੰਝੂ ਆਪ ਦੱਸ ਰਹੇ ਸਨ ਕਿ ਕਿਵੇਂ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਈ ਹੈ।

ਸਿਆਸਤਦਾਨ-ਪੁਲਿਸ ਗੰਢਤੁੱਪ ਜਿਸ ਕਾਰਨ ਪਰਵਿੰਦਰ ਝੋਟਾ ਦਾ ਕਤਲ ਹੋਇਆ ਤੇ ਜਿਸ ਕਾਰਨ ਸੁਨਾਮ ਦੇ ਮੋਹਣਜੀਤ ਸਿੰਘ ਸ਼ੇਰੋਂ ਅਤੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ’ਤੇ ਜ਼ੁਲਮ ਢਾਹਿਆ ਗਿਆ, ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਹਨਾਂ ਦਾ ਕਸੂਰ ਸਿਰਫ ਇਹ ਸੀ ਕਿ ਇਹਨਾਂ ਨੇ ਨਸ਼ਾ ਤੰਤਰ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕੇਸ ਵਿਚ ਇਹ ਸਪਸ਼ਟ ਹੋ ਗਿਆ ਹੈ ਕਿ ਕਾਤਲ ਅਸ਼ਵਨੀ ਕੁਮਾਰ ਨੂੰ 2023 ਵਿਚ ਨਸ਼ਿਆਂ ਦੇ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਹਥਿਆਰਾਂ ਦਾ ਲਾਇਸੰਸ ਮਿਲਿਆ। ਉਹਨਾਂ ਕਿਹਾ ਕਿ ਅਜਿਹਾ ਉਦੋਂ ਹੋ‌ਇਆ ਜਦੋਂ ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਵਾਰ-ਵਾਰ ਛਾਪੇ ਪੈ ਰਹੇ ਸਨ ਤੇ ਉਸਦਾ ਲਾਇਸੰਸ ਵੀ ਮੁਅੱਤਲ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਉਹਨਾਂ ਸਭ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਹਨਾਂ ਨੇ ਉਸਦੀ ਪੁਸ਼ਤਪਨਾਹੀ ਕੀਤੀ ਤੇ ਅਸ਼ਵਨੀ ਨੂੰ ਨਸ਼ਾ ਤਸਕਰੀ ਕਰਨ ਦਿੱਤੀ ਗਈ, ਇਹਨਾਂ ਮੁਲਜ਼ਮਾਂ ਵਿਚ ਭਾਵੇਂ ਸਥਾਨਕ ਵਿਧਾਇਕ ਹੋਵੇ, ਡਰੱਗ ਇੰਸਪੈਕਟਰ, ਡੀ ਐਸ ਪੀ ਜਾਂ ਫਿਰ ਐਸ ਐਸ ਪੀ। ਉਹਨਾਂ ਕਿਹਾ ਕਿ ਇਹਨਾਂ ਖਿਲਾਫ ਵਿਭਾਗੀ ਜਾਂਚ ਹੋਣੀ ਚਾਹੀਦੀ ਹੈ ਤੇ ਇਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦਿੱਲੀ ਕਿਉਂ ਬੈਠੇ ਹਨ ਅਤੇ ਪੈਰਿਸ ਜਾਣ ਦੀ ਆਗਿਆ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਕਿਉਂ ਖਾ ਰਹੇ ਹਨ ਜਦੋਂ ਕਿ ਪੰਜਾਬ ਬਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਮੁੱਖ ਮੰਤਰੀ ਦੀ ਹਮਦਰਦੀ ਨਸ਼ਾ ਤਸਕਰੀ ਦੇ ਪੀੜਤਾਂ ਨਾਲ ਨਹੀਂ ਬਲਕਿ ਨਸ਼ਾ ਤਸਕਰਾਂ ਨਾਲ ਹੈ। ਉਹਨਾਂ ਮੰਗ ਕੀਤੀ ਕਿ ਭਗਵੰਤ ਮਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਆਪਣੇ ਕੀਤੇ ਵਾਅਦੇ ਮੁਤਾਬਕ ਨਸ਼ਾ ਤਸਕਰੀ ਰੋਕਣਾ ਭਗਵੰਤ ਮਾਨ ਦੀ ਜ਼ਿੰਮੇਵਾਰੀ ਬਣਦੀ ਸੀ। ਉਹ ਗ੍ਰਹਿ ਮੰਤਰੀ ਵਜੋਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਵੀ ਜ਼ਿੰਮੇਵਾਰ ਹੈ। ਪਰਵਿੰਦਰ ਝੋਟਾ ਦੇ ਕਤਲ ਦੇ ਨਾਲ-ਨਾਲ ਪੰਜ ਮਹੀਨਿਆਂ ਵਿਚ ਪੰਜ ਸਹਾਇਕ ਸਬ ਇੰਸਪੈਕਟਰ ਵੀ ਮਾਰੇ ਗਏ ਹਨ ਅਤੇ ਸੈਂਕੜੇ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਾਰੇ ਗਏ ਪਰ ਮੁੱਖ ਮੰਤਰੀ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਿਹਾ ਤੇ ਉਸਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

Tags: harsimrat kaur badalHarsimrat Kaur Badal meets the family of anti-drug activist Parvinder Jhotalatest newslatest Punjab NewsPro Punjab Newspunjab news
Share197Tweet123Share49

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.