ਮੰਗਲਵਾਰ ਨੂੰ ਹਰਿਆਣਾ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਸ ਦੌਰਾਨ ਆਜ਼ਾਦ ਵਿਧਾਇਕ ਭਾਜਪਾ ਦੇ ਸਮਰਥਨ ‘ਚ ਅੱਗੇ ਆਏ ਹਨ। ਇਸ ਨਾਲ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟਣਾ ਤੈਅ ਹੈ।

ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦ ਹੋਣ ਕਾਰਨ ਇਹ ਗਠਜੋੜ ਟੁੱਟ ਰਿਹਾ ਹੈ। ਇਸ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਹਰਿਆਣਾ ਕੈਬਨਿਟ ਅੱਜ ਸਮੂਹਿਕ ਅਸਤੀਫਾ ਦੇ ਸਕਦੀ ਹੈ। ਇਸ ਦੌਰਾਨ ਆਜ਼ਾਦ ਵਿਧਾਇਕਾਂ ਨੇ ਸੀਐਮ ਖੱਟਰ ਨਾਲ ਮੁਲਾਕਾਤ ਕੀਤੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ।