Manohar Lal Khattar on Wrestlers Protest: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ ਅਜੇ ਵੀ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਹਨ। ਪਹਿਲਵਾਨਾਂ ਦੀ ਹੜਤਾਲ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ ਇੱਕ ਵਾਰ ਫਿਰ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਐਫਆਈਆਰ ਵੀ ਦਰਜ ਕਰ ਲਈ ਗਈ ਹੈ। ਇਸ ਲਈ ਮੈਂ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਵਿਸ਼ੇ ਨੂੰ ਇੱਕ ਸੀਮਾ ਤੋਂ ਅੱਗੇ ਨਾ ਵਧਾਉਣ।
ਦੱਸ ਦਈਏ ਕਿ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਹੋਈ ਝੜਪ ਤੋਂ ਬਾਅਦ ਵੀ ਸੀਐਮ ਮਨੋਹਰ ਲਾਲ ਖੱਟਰ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਖਿਡਾਰੀਆਂ ਦਾ ਮਾਮਲਾ ਹਰਿਆਣਾ ਸਰਕਾਰ ਦੇ ਧਿਆਨ ਵਿੱਚ ਹੈ, ਪਰ ਹਰਿਆਣਾ ਨਾਲ ਨਾ ਜੁੜੇ ਹੋਣ ਕਾਰਨ ਉਹ ਕਾਰਵਾਈ ਨਹੀਂ ਕਰ ਸਕਦੇ। ਇਹ ਵਿਸ਼ਾ ਦਿੱਲੀ ਤੇ ਕੇਂਦਰੀ ਟੀਮਾਂ ਨਾਲ ਸਬੰਧਤ ਹੈ।
ਅਨਿਲ ਵਿਜ ਅਤੇ ਦੁਸ਼ਯੰਤ ਚੌਟਾਲਾ ਨੇ ਦਿੱਤਾ ਸੀ ਇਹ ਬਿਆਨ
ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਪਹਿਲਵਾਨਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਉੱਚ ਪੱਧਰ ‘ਤੇ ਉਠਾਇਆ ਜਾ ਰਿਹਾ ਹੈ, ਮੈਂ ਪੂਰੀ ਤਰ੍ਹਾਂ ਖਿਡਾਰੀਆਂ ਦੇ ਨਾਲ ਹਾਂ। ਜੇਕਰ ਮੈਨੂੰ ਉੱਪਰ ਸਰਕਾਰ ਵਿੱਚ ਗੱਲ ਕਰਨੀ ਪਵੇ ਤਾਂ ਮੈਂ ਕਰਾਂਗਾ। ਉਥੇ ਹੀ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਸੀ ਕਿ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਖਿਡਾਰੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ। ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਸੀਐਮ ਖੱਟਰ ਨੇ ਕੀਤੀ ਸ਼ਾਹ ਨਾਲ ਮੁਲਾਕਾਤ
ਜੰਤਰ-ਮੰਤਰ ‘ਤੇ ਪਹਿਲਵਾਨਾਂ ਦੀ ਚੱਲ ਰਹੀ ਹੜਤਾਲ ਦੇ ਵਿਚਕਾਰ ਸੀਐਮ ਖੱਟਰ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੀਐਮ ਖੱਟਰ ਨੇ ਧਰਨੇ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਸ਼ਮੂਲੀਅਤ ਦੀ ਗੱਲ ਕੀਤੀ ਸੀ। ਪਹਿਲਵਾਨਾਂ ਦੀ ਹੜਤਾਲ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਸਰਕਾਰ ਲਈ ਵੀ ਮੁਸੀਬਤ ਦਾ ਕਾਰਨ ਬਣ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h