ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਖਰਾਬ ਹੋਣ ਕਾਰਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ੁੱਕਰਵਾਰ ਸ਼ਾਮ ਤੋਂ ਦਾਖਲ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਇਸ ਤੋਂ ਪਹਿਲਾਂ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।
ਦੱਸ ਦਈਏ ਕਿ ਫਾਰਟਿਸ ਹਸਪਤਾਲ, ਮੋਹਾਲੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਸਿਹਤ ਅਪਡੇਟ ਜਾਰੀ ਕੀਤਾ ਸੀ , ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪਰ ਅਜੇ ਉਹ ਕਈ ਦਿਨ ਡਾਕਟਰੀ ਨਿਗਰਾਨੀ ਹੇਠ ਰਹਿਣਗੇ।