ਸ਼ਨੀਵਾਰ, ਅਗਸਤ 1, 2026 05:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। "ਪੂਰਵਾਂਚਲ ਸਨਮਾਨ ਰੈਲੀ" ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, 'ਆਪ' ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ।

by Pro Punjab Tv
ਫਰਵਰੀ 23, 2026
in Featured News, ਪੰਜਾਬ
0

ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। “ਪੂਰਵਾਂਚਲ ਸਨਮਾਨ ਰੈਲੀ” ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, ‘ਆਪ’ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ।

ਆਤਮ ਨਗਰ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।”

ਇਸ ਮੌਕੇ ‘ਆਪ’ ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮਕੜ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਅੱਜ ਦਾ ਇਹ ਪ੍ਰਦਰਸ਼ਨ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਇੱਕ ਸਪੱਸ਼ਟ ਸੰਦੇਸ਼ ਹੈ ਕਿ ਉਹ ਪੰਜਾਬ ਵਿੱਚ ਆ ਕੇ ਆਪਣੀ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਪੰਜਾਬ ਵਿਰੋਧੀ ਨੀਤੀਆਂ ‘ਤੇ ਪਰਦਾ ਨਹੀਂ ਪਾ ਸਕਦੇ। ਤੁਹਾਨੂੰ ਪ੍ਰਚਾਰ ਕਰਨ ਦਾ ਹੱਕ ਹੈ, ਪਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਝੂਠੇ ਸਵਾਲ ਖੜ੍ਹੇ ਕਰਕੇ ਲੋਕਾਂ ਨੂੰ ਗੁਮਰਾਹ ਨਾ ਕਰੋ।”

ਪ੍ਰਦਰਸ਼ਨ ਦੌਰਾਨ ‘ਆਪ’ ਦੇ ਜ਼ਿਲ੍ਹਾ ਪ੍ਰਧਾਨ (ਲੁਧਿਆਣਾ) ਜਤਿੰਦਰ ਖੰਗੂੜਾ ਨੇ ਅੰਕੜੇ ਪੇਸ਼ ਕਰਦਿਆਂ ਭਾਜਪਾ ‘ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ, “ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਆਪਣੇ ਸੂਬੇ ਦੇ ਹਾਲਾਤ ‘ਤੇ ਨਜ਼ਰ ਮਾਰਨੀ ਚਾਹੀਦੀ ਹੈ। ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ, ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ, ਜਦਕਿ ਹਰਿਆਣਾ ਵਿੱਚ 2023 ਵਿੱਚ 1000 ਤੋਂ ਵੱਧ ਅਤੇ 2024 ਵਿੱਚ 900 ਤੋਂ ਵੱਧ ਕਤਲ ਹੋਏ। ਉੱਥੇ ਔਰਤਾਂ ਅਤੇ ਦਲਿਤਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵੀ ਕਾਫ਼ੀ ਵੱਧ ਹਨ। ਪੰਜਾਬ ਦੇ ਕਿਸਾਨਾਂ ‘ਤੇ ਕਰਜ਼ੇ ਦਾ ਬੋਝ ਉਸ ਵਕਤ ਵਧਿਆ ਜਦੋਂ ਭਾਜਪਾ ਇੱਥੇ ਸੱਤਾ ਵਿੱਚ ਸੀ। ਝੂਠੇ ਬਿਆਨਾਂ ਨਾਲ ਅੰਕੜੇ ਨਹੀਂ ਬਦਲੇ ਜਾ ਸਕਦੇ।”

‘ਆਪ’ ਆਗੂਆਂ ਦਾ ਕਹਿਣਾ ਸੀ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਆਪਣੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਕਰਵਾਈ ਗਈ ਪੂਰਵਾਂਚਲ ਸਨਮਾਨ ਰੈਲੀ ਵਿੱਚ ਸੀਐਮ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਪਰ ਬਾਹਰ ‘ਆਪ’ ਵਲੰਟੀਅਰਾ ਦੇ ਰੋਸ ਨੇ ਉਨ੍ਹਾਂ ਦੇ ਇਸ ਸਿਆਸੀ ਇਕੱਠ ਨੂੰ ਮਾਤ ਪਾ ਦਿੱਤੀ।

Tags: latest newslatest Updatepro punjab tvpunjabpunjab governmentpunjab govtpunjab newspunjabi news
Share202Tweet126Share50

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.