ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬੀਤੇ ਦਿਨੀਂ ਪੰਚਕੂਲਾ ਦੇ ਗੁਰਦੂਆਰਾ ਸ੍ਰੀ ਪਾਉਂਟਾ ਸਾਹਿਬ ‘ਟ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ HSGPC ਦੀਆਂ ਚੋਣਾਂ ਬਾਰੇ ਵੱਡਾ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਦੇ ਗੁਰਦੁਆਰਿਆਂ ਲਈ ਬਣਾਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਗੱਲ ਕੀਤੀ। ਖੱਟਰ ਨੇ ਕਿਹਾ ਕਿ ਜਦੋਂ ਸ੍ਰੀ ਨਾਂਦੇੜ ਸਾਹਿਬ, ਸ੍ਰੀ ਪਟਨਾ ਸਾਹਿਬ ਅਤੇ ਦਿੱਲੀ ਲਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਜਾ ਸਕਦੀ ਹੈ ਤਾਂ ਹਰਿਆਣਾ ਲਈ ਕਿਉਂ ਨਹੀਂ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਨਾਲ ਹੀ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੀਆਂ ਚੋਣਾਂ 18 ਮਹੀਨਿਆਂ ‘ਚ ਕਰਵਾਈਆਂ ਜਾਣਗੀਆਂ ਉਦੋਂ ਤੱਕ ਐਡਹਾਕ ਕਮੇਟੀ ਪ੍ਰਬੰਧ ਦੇਖੇਗੀ। ਚੋਣਾਂ ‘ਚ ਜਿਸ ਨੂੰ ਚੁਣਿਆ ਜਾਵੇਗਾ ਉਸ ਨੂੰ ਕਮੇਟੀ ਦੀ ਕਮਾਨ ਸੌਂਪੀ ਜਾਵੇਗੀ ਅਤੇ ਇਸ ‘ਚ ਸਰਕਾਰ ਦੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ।
सुप्रीम कोर्ट के आदेशानुसार 18 महीने में गुरुद्वारा प्रबंधक कमेटी का चुनाव करवाएंगे, तब तक एडहॉक कमेटी व्यवस्था देखेगी।
समाज द्वारा चुनी गई कमेटी को प्रबंधन की कमान दी जाएगी।
मुझे विश्वास है कि सिख समाज भाईचारे की भावना से एकजुट होकर चलेगा और समाज हित में बेहतरीन कार्य करेगा। pic.twitter.com/20KZLanZT3
— Manohar Lal (@mlkhattar) October 9, 2022
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਕੂਲਾ ਵਿੱਚ ਐਚਐਸਆਈਆਈਡੀਸੀ ਦਾ ਪਲਾਟ ਸ੍ਰੀ ਨਾਡਾ ਸਾਹਿਬ ਗੁਰਦੁਆਰਾ ਸਾਹਿਬ ਨੂੰ ਦੇਣ ਦਾ ਵਿਚਾਰ ਚੱਲ ਰਿਹਾ ਹੈ। ਇਸ ਸਬੰਧੀ ਅੰਤਿਮ ਫੈਸਲਾ ਜਲਦੀ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਐਚਐਸਜੀਪੀਸੀ ਸਬੰਧੀ ਸੁਪਰੀਮ ਕੋਰਟ ਤੋਂ ਪ੍ਰਬੰਧਨ ਦੀ ਸ਼ਕਤੀ ਮਿਲੀ ਹੈ। ਉਸ ਸ਼ਕਤੀ ਦੀ ਚੰਗੀ ਤਰ੍ਹਾਂ ਵਰਤੋਂ ਕਰਕੇ ਅਸੀਂ ਸਮਾਜ ਦੇ ਹਿੱਤ ਵਿੱਚ ਬਗੈਰ ਕਿਸੇ ਭੇਦਭਾਵ ਦੇ ਕੰਮ ਕਰਾਂਗੇ।
ਇਹ ਵੀ ਪੜ੍ਹੋ : ਜੇਲ੍ਹ ‘ਚ ਬੰਦ ਸਿੱਧੂ ਮੂਸੇਵਾਲਾ ਦੇ ਕਾਤਲ ਇਸ ਵੱਡੇ ਗੈਂਗਸਟਰ ਤੋਂ ਬਰਾਮਦ ਹੋਏ 2 ਫ਼ੋਨ: VIDEO
ਸ੍ਰੀ ਅਕਾਲ ਤਖ਼ਤ ਸਾਹਿਬ ਅੱਜ ਵੀ ਸਰਵਉੱਚ ਅਥਾਰਟੀ
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਸਿੱਖ ਸਮਾਜ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਚੱਲੇਗਾ ਅਤੇ ਸਮਾਜ ਦੇ ਹਿੱਤ ਵਿੱਚ ਸਰਵੋਤਮ ਕਾਰਜ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਜ ਵੀ ਸਰਵਉੱਚ ਅਥਾਰਟੀ ਹੈ, ਪਰ ਵੱਖ-ਵੱਖ ਥਾਵਾਂ ‘ਤੇ ਜਿੱਥੇ ਗੁਰਦੁਆਰੇ ਬਣਾਏ ਗਏ ਹਨ, ਉੱਥੇ ਪ੍ਰਬੰਧਾਂ ਲਈ ਲੋਕਲ ਕਮੇਟੀਆਂ ਹੋਣੀਆਂ ਚਾਹੀਦੀਆਂ ਹਨ। ਪ੍ਰਬੰਧ ਦੀ ਵਿਵਸਥਾ ਨੂੰ ਵੱਖਰਾ ਬਣਾਉਣ ਨਾਲ ਸੰਪਰਦਾ ਦੀ ਏਕਤਾ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ।
ਇਸ ਮੌਕੇ ਬਾਬਾ ਬਲਜੀਤ ਸਿੰਘ ਦਾਦੂਵਾਲ, ਹਰਪਾਲ ਸਿੰਘ ਚੀਕਾ, ਜਥੇਦਾਰ ਜਗਦੀਸ਼ ਸਿੰਘ ਝੀਂਡਾ, ਜਥੇਦਾਰ ਦੀਦਾਰ ਸਿੰਘ ਨਲਵੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੂਬਾ ਸਰਕਾਰ ਵੱਲੋਂ ਸਿੱਖ ਗੁਰੂਆਂ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਦ ਮੈਂਬਰ ਸੰਜੇ ਭਾਟੀਆ, ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ, ਪੁਲਿਸ ਡਿਪਟੀ ਕਮਿਸ਼ਨਰ ਸੁਰਿੰਦਰ ਪਾਲ ਸਿੰਘ, ਐਸਡੀਐਮ ਡਾ: ਰਿਚਾ ਰਾਠੀ, ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਪ੍ਰਾਪਰਟੀ ਰਾਈਟਸ ਗਗਨਦੀਪ ਸਿੰਘ, ਹਰਿਆਣਾ ਟੂਰਿਜ਼ਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਅਤੇ ਫਤਿਹਾਬਾਦ ਦੇ ਜ਼ਿਲ੍ਹਾ ਇੰਚਾਰਜ ਜਗਦੀਸ਼। ਚੋਪੜਾ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ।