Sugarcane Price Increased: ਹਰਿਆਣਾ ਦੀ ਖੱਟਰ ਸਰਕਾਰ ਨੇ ਵੀ ਕਿਸਾਨਾਂ ਨੂੰ ਬਹੁਤ ਖੁਸ਼ਖਬਰੀ ਦਿੱਤੀ ਹੈ। ਲੰਬੇ ਸਮੇਂ ਤੋਂ ਕਿਸਾਨ ਗੰਨੇ ਦੇ ਰੇਟ ਵਿੱਚ ਵਾਧੇ ਦੀ ਮੰਗ ਕਰ ਰਹੇ ਸਨ, ਜਿਸ ਦੇ ਚੱਲਦਿਆਂ ਗੰਨੇ ਦੇ ਭਾਅ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਹੁਣ ਕਿਸਾਨ ਆਪਣੇ ਖੇਤਾਂ ਚੋਂ ਪੈਦਾ ਹੋਏ ਗੰਨੇ ਨੂੰ 372 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵੇਚ ਸਕਣਗੇ।
8 ਰੁਪਏ ਦੀ ਬਜਾਏ 10 ਰੁਪਏ ਦਾ ਵਾਧਾ
ਹਰਿਆਣਾ ਸਰਕਾਰ ਨੇ ਗੰਨੇ ਦੇ ਭਾਅ ਵਿੱਚ10 ਰੁਪਏ ਦਾ ਵਾਧਾ ਕੀਤਾ ਹੈ। ਪਿਛਲੇ ਸੀਜ਼ਨ ਵਿੱਚ ਕਿਸਾਨਾਂ ਤੋਂ 362 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗੰਨਾ ਖਰੀਦਿਆ ਗਿਆ ਸੀ ਪਰ ਹੁਣ ਤੋਂ ਕਿਸਾਨ 372 ਰੁਪਏ ਪ੍ਰਤੀ ਕੁਇੰਟਲ ਭਾਵ 10 ਰੁਪਏ ਵਾਧੂ ਦੇ ਹਿਸਾਬ ਨਾਲ ਗੰਨਾ ਵੇਚ ਕੇ ਚੰਗੀ ਆਮਦਨ ਕਮਾ ਸਕਣਗੇ।
ਗੰਨੇ ਦੀ ਨਵੀਂ ਕੀਮਤ ਬਾਰੇ ਜਾਣਕਾਰੀ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਗੰਨੇ ਦੀ ਕੀਮਤ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਲਈ ਵਿਧਾਨ ਸਭਾ ਵਿਚ ਇਕ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਸੀ, ਜਿਸ ਦੀ ਅਗਵਾਈ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ.ਦਲਾਲ ਕਰ ਰਹੇ ਸੀ।
ਦਸ ਰੁਪਏ ਦਾ ਵਾਧਾ ਊਠ ਦੇ ਮੂੰਹ ਵਿੱਚ ਜੀਰਾ ਦੱਸਿਆ
ਉਧਰ, ਭਾਕਿਯੂ ਆਗੂ ਗੁਰਨਾਮ ਚੜੂਨੀ ਨੇ ਗੰਨੇ ਦੀ ਕੀਮਤਾਂ ‘ਚ ਵਾਧੇ ਨੂੰ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਸਾਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੂਜੇ ਪਾਸੇ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਮੀਤ ਪ੍ਰਧਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 10 ਰੁਪਏ ਦਾ ਵਾਧਾ ਊਠ ਦੇ ਮੂੰਹ ਵਿੱਚ ਜੀਰੇ ਵਾਂਗ ਹੈ। ਇਸ ਨਾਲ ਕਿਸਾਨਾਂ ਦਾ ਕੋਈ ਭਲਾ ਨਹੀਂ ਹੋਣ ਵਾਲਾ ਹੈ। ਟਰੈਕਟਰ ਮਾਰਚ ਤੋਂ ਬਾਅਦ ਕਿਸਾਨਾਂ ਦੀ ਸਾਂਝੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h