Punjab-Haryana Weather Today, 17 June 2023: ਪੰਜਾਬ ਤੇ ਹਰਿਆਣਾ ‘ਚ ਬਿਪਰਜੋਏ ਤੂਫ਼ਾਨ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਜਿਸ ਕਾਰਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਬਿਪਰਜੋਏ ਤੂਫਾਨ ਦਾ ਅਸਰ 19 ਜੂਨ ਤੱਕ ਨਜ਼ਰ ਆਉਣ ਵਾਲਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਚੱਕਰਵਾਤ ਬਿਪਰਜੋਏ ਹਰਿਆਣਾ ਦੇ ਦੱਖਣੀ ਹਿੱਸੇ ਤੋਂ ਰਾਜਸਥਾਨ ਦੇ ਰਸਤੇ ਮੱਧ ਪ੍ਰਦੇਸ਼ ਵੱਲ ਵੱਧ ਰਿਹਾ ਹੈ। ਹਰਿਆਣਾ ਦੇ 6 ਜ਼ਿਲ੍ਹਿਆਂ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ ‘ਚ ਬਿਪਰਜੋਏ ਤੂਫ਼ਾਨ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ।
ਹਰਿਆਣਾ ‘ਚ 20 ਜੂਨ ਤੱਕ ਯੈਲੋ ਅਲਰਟ
ਹਰਿਆਣਾ ‘ਚ ਬਿਪਰਜੋਏ ਤੂਫਾਨ ਕਾਰਨ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ। ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 18 ਜੂਨ ਤੋਂ 20 ਜੂਨ ਤੱਕ ਹਰਿਆਣਾ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵੀ ਘੱਟ ਜਾਵੇਗਾ। 18 ਅਤੇ 19 ਜੂਨ ਨੂੰ ਬਿਪਰਜੋਏ ਤੂਫਾਨ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਪੱਛਮੀ ਗੜਬੜੀ ਕਾਰਨ ਪੰਜਾਬ ਵਿਚ ਲਗਾਤਾਰ ਬਦਲਾਅ ਆ ਰਹੇ ਹਨ।
ਕਦੋਂ ਦਸਤਕ ਦੇ ਰਿਹਾ ਹੈ ਮੌਨਸੂਨ
ਨਵੀਂ ਵੈਸਟਰਨ ਡਿਸਟਰਬੈਂਸ ਕਾਰਨ ਹਰਿਆਣਾ ਤੇ ਪੰਜਾਬ ਵਿਚ ਚੱਕਰਵਾਤੀ ਚੱਕਰ ਆਉਣ ਕਾਰਨ ਮੌਨਸੂਨ 27-28 ਜੂਨ ਦੇ ਆਸ-ਪਾਸ ਪਹੁੰਚਣ ਦੀ ਸੰਭਾਵਨਾ ਹੈ। ਪਰ ਮੌਸਮ ਵਿਭਾਗ ਨੇ ਅਜੇ ਤੱਕ ਇਸ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮੌਸਮ ਝੋਨੇ ਦੀ ਬਿਜਾਈ ਲਈ ਸਭ ਤੋਂ ਵਧੀਆ ਹੈ। ਝੋਨੇ ਦੀ ਬਿਜਾਈ ਲਈ ਜ਼ਿਆਦਾ ਪਾਣੀ ਦੀ ਲੋੜ ਹੈ, ਅਜਿਹੇ ‘ਚ ਮੀਂਹ ਪੈਣ ਨਾਲ ਪਾਣੀ ਦੀ ਕਮੀ ਦੂਰ ਹੋ ਜਾਵੇਗੀ।
ਜਾਣੋ ਦੋਵਾਂ ਸੂਬਿਆਂ ਦੇ ਕੁਝ ਜ਼ਿਲ੍ਹਿਆਂ ਦਾ ਤਾਪਮਾਨ
• ਚੰਡੀਗੜ੍ਹ ਵਿੱਚ ਮੌਜੂਦਾ ਤਾਪਮਾਨ 27.5 ਡਿਗਰੀ ਸੈਲਸੀਅਸ ਹੈ।
• ਅੰਬਾਲਾ ਵਿੱਚ ਮੌਜੂਦਾ ਤਾਪਮਾਨ 30.2 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਮੌਜੂਦਾ ਤਾਪਮਾਨ 30 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਮੌਜੂਦਾ ਤਾਪਮਾਨ 30.11 ਡਿਗਰੀ ਸੈਲਸੀਅਸ ਹੈ।
• ਅੰਮ੍ਰਿਤਸਰ ਵਿੱਚ ਮੌਜੂਦਾ ਤਾਪਮਾਨ 26.4 ਡਿਗਰੀ ਸੈਲਸੀਅਸ ਹੈ।
• ਪਟਿਆਲਾ ਵਿੱਚ ਮੌਜੂਦਾ ਤਾਪਮਾਨ 27.4 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਮੌਜੂਦਾ ਤਾਪਮਾਨ 34.6 ਡਿਗਰੀ ਸੈਲਸੀਅਸ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h