ਮੋਹਾਲੀ ਦੇ ਜ਼ੀਰਕਪੁਰ ‘ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ ‘ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਕ ਸਾਈਡ ‘ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h