HSGPC Act 2023 Pass in Haryana Caninet: ਮੰਗਲਵਾਰ ਨੂੰ ਹਰਿਆਣਾ ਕੈਬਨਿਟ ਦੀ ਬੈਠਕ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਮੀਟਿੰਗ ਵਿੱਚ ਤਿੰਨ ਰਾਜ ਪੁਲਿਸ ਪੁਰਸਕਾਰਾਂ ਲਈ ਐਸਓਪੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਬਹਾਦਰੀ ਮੈਡਲ, ਗ੍ਰਹਿ ਮੰਤਰੀ ਸ਼ਾਨਦਾਰ ਜਾਂਚ ਮੈਡਲ ਅਤੇ ਡੀਜੀਪੀ ਦੇ ਉੱਤਮ ਸੇਵਾ ਮੈਡਲ ਦੇ ਜੇਤੂਆਂ ਨੂੰ ਨਕਦ ਇਨਾਮ, ਸਰਟੀਫਿਕੇਟ ਅਤੇ ਸਕਰੋਲ ਦਿੱਤੇ ਜਾਣਗੇ। ਇਨ੍ਹਾਂ ਤਮਗਾ ਜੇਤੂਆਂ ਨੂੰ ਛੇ ਮਹੀਨਿਆਂ ਲਈ ਸੇਵਾ ਦੇ ਵਾਧੇ ਦਾ ਲਾਭ ਵੀ ਦਿੱਤਾ ਜਾਵੇਗਾ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2023 ਨੂੰ ਪ੍ਰਵਾਨਗੀ
ਨਾਲ ਹੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲਿਆਂ ਦੇ ਪ੍ਰਬੰਧਨ ਅਤੇ ਨਿਗਰਾਨੀ ਲਈ ਬਣਾਈ ਗਈ ਐਡਹਾਕ ਕਮੇਟੀ ਦਾ ਕਾਰਜਕਾਲ 18 ਮਹੀਨਿਆਂ ਬਾਅਦ ਖ਼ਤਮ ਹੋਣ ਜਾ ਰਿਹਾ ਹੈ। ਜਿਸ ਕਾਰਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਕਰਨ ਲਈ ਹਰਿਆਣੇ ਵਿਚ ਗੁਰਦੁਆਰਾ ਚੋਣਾਂ ਕਰਵਾਉਣੀਆਂ ਲਾਜ਼ਮੀ ਹੋ ਗਈਆਂ ਹਨ ਤੇ ਇਸ ਮੰਤਵ ਲਈ ਸਬੰਧਤ ਨਿਯਮ ਬਣਾਏ ਜਾਣੇ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਸਿੱਖ ਗੁਰਦੁਆਰਿਆਂ ਅਤੇ ਗੁਰਦੁਆਰਾ ਸੰਪਤੀਆਂ ਦੀ ਬਿਹਤਰ ਖੁਦਮੁਖਤਿਆਰੀ ਪ੍ਰਬੰਧਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਪ੍ਰਦਾਨ ਕਰਨ ਲਈ, ਹਰਿਆਣਾ ਸਿੱਖ ਗੁਰਦੁਆਰਾ (ਪ੍ਰਬੰਧਨ) ਐਕਟ, 2014 ਨੂੰ ਸੂਬੇ ਵਲੋਂ ਨੋਟੀਫਿਕੇਸ਼ਨ ਰਾਹੀਂ 14 ਜੁਲਾਈ 2024 ਨੂੰ ਲਾਗੂ ਕੀਤਾ ਗਿਆ ਸੀ।
ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ, 2014 ਨੂੰ ਸੁਪਰੀਮ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕਰ ਕੇ ਚੁਨੌਤੀ ਦਿਤੀ ਗਈ ਸੀ। ਉਕਤ ਪਟੀਸ਼ਨ ਵਿਚ, ਸੁਪਰੀਮ ਕੋਰਟ ਨੇ 7 ਅਗਸਤ, 2014 ਦੇ ਹੁਕਮਾਂ ਰਾਹੀਂ ਹਦਾਇਤ ਕੀਤੀ ਕਿ ਗੁਰਦੁਆਰਿਆਂ ਦੇ ਸਬੰਧ ਵਿਚ ਸਾਰੇ ਸਬੰਧਤਾਂ ਵਲੋਂ ਜਿਉਂ ਦੀ ਤਿਉਂ ਸਥਿਤੀ ਬਣਾਈ ਰੱਖੀ ਜਾਵੇ।
ਇਨ੍ਹਾਂ ਪ੍ਰਸਤਾਵਾਂ ‘ਤੇ ਚਰਚਾ
- ਇੱਕ ਕੈਲੰਡਰ ਸਾਲ ਵਿੱਚ ਇੱਕ ਮੁੱਖ ਮੰਤਰੀ ਬਹਾਦਰੀ ਮੈਡਲ, 10 ਗ੍ਰਹਿ ਮੰਤਰੀ ਦੇ ਸ਼ਾਨਦਾਰ ਜਾਂਚ ਮੈਡਲ ਅਤੇ 10 ਡੀਜੀਪੀ ਉੱਤਮ ਸੇਵਾ ਮੈਡਲ ਦਿੱਤੇ ਜਾਣਗੇ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2023 ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ।
- ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ ਦੇ ਆਮਦਨ ਮਾਪਦੰਡਾਂ ਨੂੰ ਬਦਲ ਕੇ ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਲਈ ਬੁਢਾਪਾ ਸਨਮਾਨ ਭੱਠਾ ਸਕੀਮ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ।
- ਨਵੀਆਂ ਸੋਧਾਂ ਅਨੁਸਾਰ 60 ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ ਔਰਤ ਨੂੰ ਬੁਢਾਪਾ ਸਨਮਾਨ ਭੱਤਾ ਸਕੀਮ ਤਹਿਤ ਲਾਭ ਮਿਲੇਗਾ।
- ਸਾਰੇ ਸਰੋਤਾਂ ਤੋਂ ਲਾਭਪਾਤਰੀ ਦੀ ਆਮਦਨ 3 ਲੱਖ ਪ੍ਰਤੀ ਸਾਲ ਤੋਂ ਘੱਟ ਹੋਣੀ ਯਕੀਨੀ ਬਣਾਈ ਗਈ ਹੈ।
- ਹਰਿਆਣਾ ਪੰਚਾਇਤੀ ਰਾਜ ਨਿਗਮ 1995 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ।
- ਪੰਚਾਇਤੀ ਰਾਜ ਨਿਯਮ 1995 ਵਿੱਚ ਧਾਰਾ 28ਏ ਨੂੰ ਸ਼ਾਮਲ ਕਰਨ ਲਈ ਸੋਧ ਕੀਤੀ ਗਈ ਸੀ।
- ਪੰਚਾਇਤੀ ਰਾਜ ਦੇ ਦਾਇਰੇ ਵਿੱਚ ਆਉਣ ਵਾਲੇ ਕੰਮ ਵੀ ਸੂਬਾ ਸਰਕਾਰ ਦੀ ਸਿਫ਼ਾਰਸ਼ ‘ਤੇ ਕੀਤੇ ਜਾਣਗੇ।
- ਹਰਿਆਣਾ ਮਾਈਕ੍ਰੋ ਐਂਡ ਸਮਾਲ ਐਂਟਰਪ੍ਰਾਈਜ਼ ਫੈਸਿਲੀਟੇਸ਼ਨ ਕੌਂਸਲ ਨਿਯਮ 2023 ਨੂੰ ਮਨਜ਼ੂਰੀ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h