Sandeep Singh Resigned: ਚੰਡੀਗੜ੍ਹ ਪੁਲਿਸ ਨੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਲੇਡੀ ਕੋਚ ਨਾਲ ਕਥਿਤ ਤੌਰ ਤੇ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ।
ਹਾਸਲ ਜਾਣਕਾਰੀ ਮੁਤਾਬਕ ਸੰਦੀਪ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਉਧਰ ਪੁਲਿਸ ਮੁਤਾਬਕ, ਜੂਨੀਅਰ ਐਥਲੈਟਿਕਸ ਕੋਚ ਦੀ ਸ਼ਿਕਾਇਤ ਦਾ ਆਧਾਰ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੇ ਵਿਰੁੱਧ ਜਿਨਸੀ ਸ਼ੋਸ਼ਣ ਤੇ ਅਪਰਾਧਿਕ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਧਾਰਾ 354, 354ਏ, 354ਬੀ, 342, 506 ਆਈਪੀਸੀ ਐਕਟ ਤਹਿਤ FIR ਥਾਣਾ ਸੈਕਟਰ 26 ਚੰਡੀਗੜ੍ਹ ਦਰਜ ਕੀਤੀ ਗਈ ਹੈ।
ਮਹਿਲਾ ਕੋਚ ਨੇ ਲਗਾਏ ਇਹ ਦੋਸ਼
ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮਹਿਲਾ ਕੋਚ ਨੇ ਛੇੜਛਾੜ ਦੀ ਘਟਨਾ ਦੀ ਮਿਤੀ 1 ਜੁਲਾਈ 2022 ਦੱਸੀ। ਉਨ੍ਹਾਂ ਮੰਤਰੀ ਦੀ ਰਿਹਾਇਸ਼ ਦੇ ਬਾਹਰ ਤੋਂ ਸੁਖਨਾ ਝੀਲ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੀ ਵੀ ਮੰਗ ਕੀਤੀ ਹੈ।
ਮਹਿਲਾ ਕੋਚ ਦਾ ਦੋਸ਼ ਹੈ ਕਿ ਨੌਕਰੀ ਮਿਲਣ ਤੋਂ ਪਹਿਲਾਂ ਹੀ ਖੇਡ ਮੰਤਰੀ ਨੇ ਉਸ ਨੂੰ ਪਹਿਲਾਂ ਦੋਸਤ ਬਣਾਉਣ ਲਈ ਕਿਹਾ ਅਤੇ ਬਾਅਦ ‘ਚ ਉਸ ਦੀ ਪ੍ਰੇਮਿਕਾ ਬਣਨ ਦੀ ਪੇਸ਼ਕਸ਼ ਕੀਤੀ।
ਮੋਬਾਈਲ ਦੀ ਫੋਰੈਂਸਿਕ ਜਾਂਚ ਦੀ ਮੰਗ
ਦੋਸ਼ ਹੈ ਕਿ ਖੇਡ ਮੰਤਰੀ ਉਨ੍ਹਾਂ ਨੂੰ ਸਨੈਪ ਚੈਟ ਅਤੇ ਇੰਸਟਾਗ੍ਰਾਮ ‘ਤੇ ਮੈਸੇਜ ਕਰਦੇ ਰਹੇ। ਮੰਤਰੀ ਦੇ ਚੈਟ ਮੈਸੇਜ ਨਾ ਹੋਣ ਦੇ ਸਵਾਲ ‘ਤੇ ਮਹਿਲਾ ਕੋਚ ਨੇ ਕਿਹਾ ਕਿ ਉਨ੍ਹਾਂ ਕੋਲ ਪੁਖਤਾ ਸਬੂਤ ਹਨ ਅਤੇ ਉਹ ਪੁਲਸ ਜਾਂਚ ‘ਚ ਪੇਸ਼ ਕਰੇਗੀ।
ਮਹਿਲਾ ਕੋਚ ਨੇ ਮੰਗ ਕੀਤੀ ਹੈ ਕਿ ਮੰਤਰੀ ਅਤੇ ਉਨ੍ਹਾਂ ਦੇ ਮੋਬਾਈਲ ਦੀ ਫੋਰੈਂਸਿਕ ਜਾਂਚ ਕਰਵਾ ਕੇ ਡਿਲੀਟ ਕੀਤੇ ਗਏ ਮੈਸੇਜ ਬਰਾਮਦ ਕੀਤੇ ਜਾਣ, ਇਸ ਨਾਲ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਮਹਿਲਾ ਕੋਚ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਵੀ ਮਿਲਣਗੇ। ਜੇਕਰ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਧਰਨੇ ‘ਤੇ ਬੈਠਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h