ਚੰਡੀਗੜ੍ਹ:ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਮੋਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ। ਕਿਸਾਨਾਂ ਬਾਰੇ ਗੱਲ ਕਰ ਰਹੇ ਹਨ। ਇਸ ਵੀਡੀਓ ਵਿਚ ਉਨ੍ਹਾਂ ਨੇ ਕਿਸਾਨਾਂ ਨਾਲ ਹੋ ਰਹੇ ਧੱਕੇ ਬਾਰੇ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ‘ਹਰ ਕਿਸਾਨ ਸ੍ਰੀ ਮੋਦੀ ਤੋਂ ਪ੍ਰੇਸ਼ਾਨ’ ਇਸ ਹੈਸ਼ਟੈਗ ਦੇ ਤਹਿਤ ਇਕ ਮੁਹਿੰਮ ਚਲਾਉਣ ਜਾ ਰਹੇ ਹਨ।
#हर_किसान_मोदी_से_परेशान pic.twitter.com/hXOLi5Mupn
— Harish Rawat (@harishrawatcmuk) September 21, 2021
ਇਸ ਮੁਹਿੰਮ ਤਹਿਤ ਉਹ ਪੰਜਾਬ ਅਤੇ ਉੱਤਰਾਖੰਡ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੇਸ਼ ਦੇ ਸਾਹਮਣੇ ਰੱਖਣਾ ਚਾਹੁੰਦਾ ਹਾਂ। ਅੱਜ ਕਿਸਾਨਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ ਅਤੇ ਕੇਂਦਰ ਉਨ੍ਹਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਇਸ ਵੇਲੇ ਬਹੁਤ ਹੀ ਗੰਭੀਰ ਰੂਪ ਨਾਲ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਆਪਣਾ ਅੱਗੇ ਦਾ ਭਵਿੱਖ ਧੁੰਦਲਾ ਦਿਖਾਈ ਦੇ ਰਿਹਾ ਹੈ।
ਜਦੋਂ ਕਿ ਕੇਂਦਰ ਸਰਕਾਰ ਕੰਨਾਂ ਵਿਚ ਰੂੰ ਪਾ ਕੇ ਬੈਠੀ ਹੈ ਅਤੇ ਇਸ ਤੋਂ ਇਲਾਵਾ ਕਿਸਾਨਾਂ ਦਾ ਕੇਂਦਰ ਸਰਕਾਰ ਵਲੋਂ ਕੋਈ ਆਦਰ ਨਹੀਂ ਕੀਤਾ ਜਾ ਰਿਹਾ ਹੈ।ਹੁਣ ਜਦੋਂ ਕੇਂਦਰ ਸਰਕਾਰ ਸੱਤਾ ਵਿਚ ਆਵੇਗੀ ਤਾਂ ਅਸੀਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ‘ਤੇ ਪਹਿਲ ਦੇ ਆਧਾਰ ‘ਤੇ ਕੰਮ ਕਰਾਂਗੇ। ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਅਸੀਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਪ੍ਰਮੁੱਖਤਾ ਦੇਵਾਂਗੇ।