Punjab CM Mann Live on Punjab Situation: ਵਾਰਿਸ ਪੰਜਾਬ ਦੇ (WPD) ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਪੁਲਿਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਆਪਣੇ ਸੂਬੇ ਦੇ ਨੌਜਵਾਨਾਂ ਨੂੰ ਧਰਮ ਦੇ ਨਾਂ ‘ਤੇ ਖੋਲ੍ਹੀਆਂ ਗਈਆਂ ‘ਫੈਕਟਰੀਆਂ’ ਦਾ ਕੱਚਾ ਮਾਲ ਨਹੀਂ ਬਣਨ ਦੇਣਗੇ।”
ਸੂਬੇ ਦੇ ਲੋਕਾਂ ਦੇ ਨਾਮ ਆਪਣੇ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ ਕਿ ਜਿਹੜੇ ਲੋਕ ਧਰਮ ਦੇ ਨਾਂ ‘ਤੇ ਦੁਕਾਨਾਂ ਖੋਲ੍ਹ ਕੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਸੁਪਨੇ ਵਿੱਚ ਵੀ ਨਹੀਂ ਸੋਚਣਾ ਚਾਹੀਦਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਫਲ ਮਿਲੇਗਾ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਸੀਐਮ ਨੇ ਕਿਹਾ, ‘AAP’ ਸਰਕਾਰ ਬਣਾਉਣਾ, ਸਰਕਾਰ ਚਲਾਉਣਾ, ਦਿਲ ਜਿੱਤਣਾ ਅਤੇ ਭਰੋਸਾ ਰੱਖਣਾ ਵੀ ਜਾਣਦੀ ਹੈ। ਤੁਹਾਡਾ ਭਰੋਸਾ ਮੈਨੂੰ ਹਿੰਮਤ ਦਿੰਦਾ ਹੈ। ਆਓ ਆਪਣੇ ਸੂਬੇ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਈਏ।”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਸੂਬੇ ਨੂੰ ਅਫਗਾਨਿਸਤਾਨ ਬਣਾਉਣ ਦੀਆਂ ਪੰਜਾਬ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਕੇ ਇਕ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਨਾ ਸਿਰਫ਼ ਲੋਕਾਂ ਦਾ ਦਿਲ ਜਿੱਤ ਕੇ ਸਰਕਾਰ ਬਣਾਉਣਾ ਜਾਣਦੇ ਹਨ, ਸਗੋਂ ਉਹ ਸਰਕਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਵੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਸੋਚਦੇ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੇ ਹਨ ਤਾਂ ਉਹ ਸਰਾਸਰ ਗਲਤ ਹਨ ਕਿਉਂਕਿ ਅਮਨ ਪਸੰਦ ਪੰਜਾਬ ਵਾਸੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰ ਦੇਣਗੇ।
ਭਗਵੰਤ ਮਾਨ ਨੇ ਲੋਕਾਂ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾ ਕੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣਗੇ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਫ਼ਿਰਕੂ ਲੀਹਾਂ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਰਮ ਪ੍ਰਚਾਰਕਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦੇ ਦੁਸ਼ਮਣ ਇਨ੍ਹਾਂ ਆਗੂਆਂ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਤਰੱਕੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਚੁੱਕਣ ਲਈ ਕਹਿ ਕੇ ਉਜਾੜਨਾ ਚਾਹੁੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਰਿਵਾਰਾਂ ਦੇ ਪੁੱਤਰਾਂ ਨੂੰ ਹਥਿਆਰ ਚੁੱਕਣ ਦਾ ਉਪਦੇਸ਼ ਦੇਣਾ ਬਹੁਤ ਸੌਖਾ ਹੈ ਪਰ ਅਜਿਹੇ ਪ੍ਰਚਾਰਕ ਜਦੋਂ ਕੌੜੀਆਂ ਹਕੀਕਤਾਂ ਦਾ ਸਾਹਮਣਾ ਕਰਦੇ ਹਨ ਤਾਂ ਇਨ੍ਹਾਂ ਗੱਲਾਂ ਤੋਂ ਭੱਜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਆਪੂ ਬਣੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦੀ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਜਜ਼ਬਾਤੀ ਸਾਂਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇੱਕੋ-ਇੱਕ ਮਕਸਦ ਆਪਣੇ ਫ਼ਸਾਦੀ ਵਿਚਾਰਾਂ ਰਾਹੀਂ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨਾ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਨੌਜਵਾਨਾਂ ਨੂੰ ਧਰਮ ਦੇ ਨਾਮ ‘ਤੇ ਚਲਾਈਆਂ ਜਾ ਰਹੀਆਂ ਫਿਰਕੂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕ ਪਛਾਣੇ ਜਾਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h