Weather Update: ਪੰਜਾਬ ਦੇ ਮੋਹਾਲੀ ਜਿਲੇ ਅਤੇ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਜ਼ੋਰਦਾਰ ਮੀਂਹ ਪੈ ਰਿਹਾ ਹੈ ਇਸ ਦਾ ਭਾਵ ਹੈ ਕਿ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੇਜ਼ੀ ਫੜ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਵਿਭਾਗ ਅਨੁਸਾਰ ਅੱਜ ਸ਼ਾਮ ਤੋਂ ਹੀ ਮੀਂਹ ਤੇਜ਼ ਹੋ ਸਕਦਾ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਅਲਰਟ ਐਲਾਨਿਆ ਗਿਆ ਹੈ। ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਸੰਭਾਵਨਾ ਦੇ ਕਾਰਨ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਐਲਾਨਿਆ ਗਿਆ ਹੈ, ਜਿਨ੍ਹਾਂ ਵਿੱਚ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਸ਼ਾਮਲ ਹਨ।
ਯੈਲੋ ਅਲਰਟ ਵਾਲੇ ਜ਼ਿਲ੍ਹੇ
ਦੂਜੇ ਪਾਸੇ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ), ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਮੋਗਾ ਜ਼ਿਲ੍ਹੇ, ਜਿੱਥੇ ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
21 ਜੁਲਾਈ ਨੂੰ ਵਿਸ਼ੇਸ਼ ਚੇਤਾਵਨੀ
ਰੂਪਨਗਰ, ਮੋਹਾਲੀ, ਨਵਾਂਸ਼ਹਿਰ, ਲੁਧਿਆਣਾ, ਪਟਿਆਲਾ, ਮਾਨਸਾ, ਫਤਿਹਗੜ੍ਹ ਸਾਹਿਬ, ਮੋਗਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ 21 ਜੁਲਾਈ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਬੇਲੋੜੀ ਯਾਤਰਾ ਤੋਂ ਬਚਣ, ਕਮਜ਼ੋਰ ਇਮਾਰਤਾਂ ਅਤੇ ਦਰੱਖਤਾਂ ਹੇਠਾਂ ਖੜ੍ਹੇ ਹੋਣ ਤੋਂ ਬਚਣ, ਬਿਜਲੀ ਡਿੱਗਣ ਦੀ ਸੂਰਤ ਵਿੱਚ ਖੁੱਲ੍ਹੇ ਖੇਤਾਂ ਤੋਂ ਦੂਰ ਰਹਿਣ।