Chandigarh : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ ‘ ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦੇ ਅਧਿਕਾਰੀ ਨੇ ਆਪਣੇ ਪੱਧਰ ‘ਤੇ ਸਰਕਾਰੀ ਸਿਹਤ ਅਤੇ ਸਿੱਖਿਆ ਅਦਾਰੇ ਦਾ ਬਿਜਲੀ ਕੁਨੈਕਸ਼ਨ ਕੱਟਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪਿਛਲੇ ਦਿਨੀਂ ਇਕ ਜੇ ਈ ਪੱਧਰ ਦੇ ਅਧਿਕਾਰੀ ਨੇ ਕਪੂਰਥਲਾ ਜ਼ਿਲ੍ਹੇ ਵਿਚ ਆਪਣੇ ਪੱਧਰ ‘ਤੇ ਨਿੱਜੀ ਕਾਰਨਾਂ ਕਰਕੇ 7 ਸਰਕਾਰੀ ਸਕੂਲਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ। ਜਿਸ ਦੇ ਖਿਲਾਫ ਕਾਰਵਾਈ ਕਰਕੇ ਉਸ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਚਾਰਜਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ।
ਜੇਕਰ ਭਵਿੱਖ ਵਿੱਚ ਕਿੱਸੇ ਵੀ ਅਧਿਕਾਰੀ ਨੇ ਅਜਿਹਾ ਕਰਨ ਦੀ ਕੋਈ ਕੋਤਾਹੀ ਕੀਤੀ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h