ਬੁੱਧਵਾਰ, ਅਗਸਤ 20, 2025 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੋੜੇਮਾਜਰਾ ਨੇ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ ਲਈ ਸਿਵਲ ਹਸਪਤਾਲ ‘ਚ ਡਿਜੀਟਲ ਸਕਰੀਨਿੰਗ ਡੀਵਾਈਸ ਦਾ ਉਦਘਾਟਨ

ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਬ੍ਰੈਸਟ ਕੈਂਸਰ ਇੱਕ ਗੰਭੀਰ ਬਿਮਾਰੀ ਹੈ ਜਿਸਦੇ ਕਿ ਕੇਸ ਹਰ ਸਾਲ 5 ਪ੍ਰਤੀਸ਼ਤ ਦੀ ਦਰ ਨਾਲ ਵਧ ਰਹੇ ਹਨ।

by ਮਨਵੀਰ ਰੰਧਾਵਾ
ਜਨਵਰੀ 4, 2023
in ਪੰਜਾਬ
0

Chandigarh : ਸਿਵਲ ਹਸਪਤਾਲ ਸਮਾਣਾ ‘ਚ ਬ੍ਰੈਸਟ ਕੈਂਸਰ ਏਆਈ ਡਿਜੀਟਲ ਪ੍ਰੋਜੈਕਟ ਤਹਿਤ ਛਾਤੀ ਦੇ ਕੈਂਸਰ ਦੀ ਮੁੱਢਲੀ ਜਾਂਚ ਇੱਕ ਨਵੀਂ ਤਕਨੀਕ ਨਾਲ ਕਰਨ ਸਬਧੀ ਸਥਾਪਤ ਕੀਤੇ ਥਰਮਲ ਸਕਰੀਨਿੰਗ ਡੀਵਾਈਸ ਦਾ ਉਦਘਾਟਨ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਬ੍ਰੈਸਟ ਕੈਂਸਰ ਇੱਕ ਗੰਭੀਰ ਬਿਮਾਰੀ ਹੈ ਜਿਸਦੇ ਕਿ ਕੇਸ ਹਰ ਸਾਲ 5 ਪ੍ਰਤੀਸ਼ਤ ਦੀ ਦਰ ਨਾਲ਼ ਵਧ ਰਹੇ ਹਨ। ਸਾਲ 2021 ਦੇ ਅੰਕੜੇ ਅਨੁਸਾਰ ਪੰਜਾਬ ਵਿੱਚ 4446 ਮਰੀਜ਼ ਇਸ ਬਿਮਾਰੀ ਨਾਲ ਪੀੜਤ ਹਨ।

ਇਨ੍ਹਾਂ ਚੋਂ ਜ਼ਿਆਦਾਤਰ ਮਰੀਜ਼ਾਂ ਦੀ ਪਹਿਚਾਣ ਤੀਸਰੀ ਜਾਂ ਚੌਥੀ ਸਟੇਜ ਤੇ ਹੁੰਦੀ ਹੈ। ਜਿਸਦਾ ਕਿ ਵੱਡਾ ਕਾਰਣ ਲੋਕਾਂ ਵਿੱਚ ਇਸ ਬਿਮਾਰੀ ਦੇ ਲੱਛਣਾਂ ਦੀ ਪਛਾਣ ਸੰਬਧੀ ਜਾਗਰੂਕਤਾ ਦੀ ਘਾਟ ਅਤੇ ਬ੍ਰੈਸਟ ਕੈਂਸਰ ਦੀ ਸਕ੍ਰੀਨਿੰਗ ਜਲਦ ਨਾ ਹੋਣਾ ਹੈ।ਉਹਨਾਂ ਕਿਹਾ ਕਿ ਜੇਕਰ ਛਾਤੀ ਦੇ ਕੈਂਸਰ ਦੀ ਪਛਾਣ ਸਮੇਂ ਸਿਰ ਹੋ ਜਾਂਦੀ ਹੈ ਤਾਂ ਜਿਥੇ ਇਸ ਦਾ ਇਲਾਜ ਸੁਖਾਲਾ ਹੋ ਜਾਂਦਾ ਹੈ ਉਥੇ ਇਸ ਬਿਮਾਰੀ ਦੀ ਗੰਭੀਰਤਾ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਦਾ ਪੂਰੀ ਤਰ੍ਹਾਂ ਇਲਾਜ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਮੰਤਵ ਨਾਲ਼ ਸਿਹਤ ਵਿਭਾਗ ਵੱਲੋਂ ਨਿਰਮਯ ਅਤੇ ਰੌਸ਼ੇ ਇੰਡੀਆ ਦੇ ਸਹਿਯੋਗ ਨਾਲ ਪੰਜਾਬ ਵਿੱਚ ਤੀਹ ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਦਾ ਇਸ ਬਿਮਾਰੀ ਸੰਬਧੀ ਨਵੀਂ ਡਿਜੀਟਲ ਤਕਨੀਕ ਰਾਹੀਂ ਮੁਫ਼ਤ ਟੈਸਟ ਕਰਨ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਇਸ ਟੈਸਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਟੈਸਟ ਛਾਤੀ ਦੇ ਕੈਂਸਰ ਦੀ ਜਾਂਚ ਲਈ ਵਰਤੇ ਜਾਣ ਵਾਲੇ ਇੱਕ ਹੋਰ ਟੈਸਟ ਮੈਮੋਗ੍ਰਾਫ਼ੀ ਦੇ ਬਰਾਬਰ ਹੈ ਜਿਸਦੀ ਲਾਗਤ ਲਗਪਗ 2000 ਰੁਪਏ ਹੈ,ਪਰਤੂੰ ਸਰਕਾਰ ਵੱਲੋਂ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾਵੇਗਾ।

 

ਇਸ ਤਰਾਂ ਬ੍ਰੈਸਟ ਕੈਂਸਰ ਦੀ ਮੁਢਲੀ ਜਾਂਚ ਕਰਨ ਮੁਫ਼ਤ ਜਾਂਚ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਤਕਨੀਕ ਨੂੰ ਇੱਕ ਮੋਬਾਇਲ ਵੈਨ ਰਾਹੀ ਪਿੰਡ ਪਿੰਡ ਤੱਕ ਪਹੁਚਾਉਣ ਦੀ ਕੋਸ਼ਿਸ ਕੀਤੀ ਜਾਵੇਗੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ, ਨਿਰਮਯ ਅਤੇੇ ਰੌਸ਼ੇ ਇੰਡੀਆ ਨੂੰ ਵਧਾਈ ਦਿੱਤੀ ਜੋ ਕਿ ਸੂਬਾ ਸਰਕਾਰ ਦੇ ਮੰਤਵ ਅਨੁਸਾਰ ਗਰੀਬ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸਮਾਣਾ ਵਿਖੇ ਦੋ ਹੋਰ ਡਾਇਲਸਿਸ ਮਸ਼ੀਨਾ ਸਥਾਪਤ ਹੋ ਗਈਆਂ ਹਨ ਜੋ ਕਿ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਣਗੇ ।ਇਸ ਤੋਂ ਇਲਾਵਾ ਇਥੇ ਮਰੀਜਾਂ ਲਈ ਅਲਟਰਾਸਾਂਉਂਡ ਦੀ ਸਹੁਲਤ ਵੀ ਜਲਦ ਸ਼ੁਰੂ ਕਰਵਾਈ ਜਾਵੇਗੀ।ਉਹਨਾਂ ਕਿ ਕਿਹਾ ਕਿ ਪੰਜਾਬ ਦੇ ਵੱਖ ਵੱਖ ਹਸਪਤਾਲਾ ਵਿੱਚ ਸਟਾਫ ਦੀ ਕਮੀ ਨੂੰ ਜਲਦ ਹੀ ਪੁਰਾ ਕੀਤਾ ਜਾਵੇਗਾ।

 

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੌਤਰਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਹੋਣ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਮੁਫ਼ਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਛਾਤੀ ਦੇ ਕੈਂਸਰ ਵਰਗੀ ਘਾਤਕ ਬਿਮਾਰੀ ਨੂੰ ਸਮਾਂ ਰਹਿੰਦੇ ਪਹਿਚਾਣਿਆ ਜਾ ਸਕੇ ਅਤੇ ਸ਼ਨਾਖਤ ਕੀਤੇ ਗਏ ਮਰੀਜ਼ ਦਾ ਯੋਗ ਇਲਾਜ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਤਹਿਤ ਹਰੇਕ ਕੈਂਸਰ ਪੀੜਤ ਮਰੀਜ ਦਾ 1.5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਤੇਂ ਮਾਨਤਾ ਪ੍ਰਾਪਤ ਹਸਪਤਾਲਾ ਵਿੱਚ ਮੁਫਤ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਸਹਾਇਕ ਡਾਇਰੈਕਟਰ ਕਮ ਨੋਡਲ ਅਫਸਰ ਡਾ. ਸੰਦੀਪ ਸਿੰਘ ਵੱਲੋਂ ਪ੍ਰੋਗਰਾਮ ਬਾਰੇ ਵਿਸਥਾਰ ਵਿੱਚ ਵਿੱਚ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਸ ਪ੍ਰੌਜੈਕਟ ਤਹਿਤ ਲੜੀ ਵਾਰ ਪੰਜਾਬ ਦੇ ਸਾਰੇ ਜਿਲ੍ਹਿਆ ਨੂੰ ਕਵਰ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਦਲਬੀਰ ਕੌਰ ਵੱਲੋਂ ਮੁੱਖ ਮਹਿਮਾਨ ਜੀ ਅਤੇ ਆਏ ਸਾਰੇ ਅਧਿਕਾਰੀਆਂ ਨੂੰ ਜੀ ਆਇਆ ਕਿਹਾ ਤੇਂ ਦੱਸਿਆ ਕਿ ਇਸ ਪ੍ਰੌਜੈਕਟ ਤਹਿਤ ਜਿਲੇ੍ਹ ਦੀਆਂ ਪੈਰਾ ਮੈਡੀਕਲ ਸਟਾਪ ਨੂੰ ਟਰੇਨਿੰਗ ਦੇ ਕੇ ਅਤੇ ਸਰਵੇ ਕਰਵਾ ਕੇ ਛਾਤੀ ਦੇ ਕੈਂਸਰ ਦੇ ਲੱਛਣਾ ਵਾਲੀਆ ਸ਼ਕੀ ਔਰਤਾ ਦੀ ਸੁਚੀ ਤਿਆਰ ਕੀਤੀ ਗਈ ਹੈ ਜਿਹਨਾਂ ਦੀ ਵੱਖ ਵੱਕ ਬਲਾਕਾ ਵਿੱਚ ਜਾ ਕੇ ਟੀਮ ਵੱਲੋਂ ਇਸ ਡੀਵਾੲਸਿ ਰਾਹੀ ਮੁੱਢਲੀ ਜਾਂਚ ਕੀਤੀ ਜਾਵੇਗੀ। ਸੀਨਅਿਰ ਮੈਡੀਕਲ ਅਫਸਰ ਡਾ. ਰਿਸ਼ਮਾ ਭੋਰਾ ਵੱਲੋਂ ਆਏ ਹੋਏ ਸਾਰੇ ਮਹਿਮਾਨਾ ਦਾ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health centerHealth Minister chetan singh jodamajrapro punjab tvpunjabi news
Share209Tweet131Share52

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.