ਸ਼ੁੱਕਰਵਾਰ, ਫਰਵਰੀ 27, 2026 01:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਸ਼ੁਰੂਆਤ

Punjab Health Minister Dr Balbir Singh ਨੇ ਸ਼ੁੱਕਰਵਾਰ ਨੂੰ ਖੁਦ ਐਸ.ਏ.ਐਸ.ਨਗਰ ਮੁਹਾਲੀ ਦੇ ਸੈਕਟਰ 78 ਸਥਿਤ ਘਰਾਂ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ।

by ਮਨਵੀਰ ਰੰਧਾਵਾ
ਅਗਸਤ 11, 2023
in ਪੰਜਾਬ
0
Har Shukkarvar Dengue te Vaar Campaign: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਿਛਲੇ ਸ਼ੁੱਕਰਵਾਰ ਨੂੰ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਖੁਦ ਐਸ.ਏ.ਐਸ.ਨਗਰ ਮੁਹਾਲੀ ਦੇ ਸੈਕਟਰ 78 ਸਥਿਤ ਘਰਾਂ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਇਸ ਸ਼ਹਿਰੀ ਖੇਤਰ ਨੂੰ ਇਸ ਲਈ ਜਨਤਕ ਜਾਗਰੂਕਤਾ ਗਤੀਵਿਧੀ ਲਈ ਚੁਣਿਆ ਗਿਆ ਕਿਉਂਕਿ ਇਹ ਪਿਛਲੇ ਸਾਲ ਡੇਂਗੂ ਦਾ ਹੌਟਸਪੌਟ ਸੀ। ਸਿਹਤ ਮੰਤਰੀ ਨੇ ਇਸ ਮੌਕੇ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਨਵਜੋਤ ਕੌਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਐਸ.ਡੀ.ਐਮ. ਰਵਿੰਦਰ ਸਿੰਘ, ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ, ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਬੀ.ਡੀ.ਸੀ.ਪੀ ਡਾ. ਅਰਸ਼ਦੀਪ ਕੌਰ ਅਤੇ ਹੋਰ ਸੀਨੀਅਰ ਸਿਹਤ ਅਧਿਕਾਰੀਆਂ ਦੇ ਨਾਲ ਲੋਕਾਂ ਨੂੰ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਲਈ ਆਖਿਆ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਘਰ-ਘਰ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ/ਪੌਦਿਆਂ ਦੇ ਗਮਲੇ, ਘਰਾਂ, ਪਾਰਕਾਂ ਅਤੇ ਉਸਾਰੀ ਵਾਲੀਆਂ ਥਾਵਾਂ ਦੇ ਬਾਹਰ ਜਾਂ ਅੰਦਰ ਪਏ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿੱਖਿਆ ਅਤੇ ਜਾਗਰੂਕਤਾ ਬਿਮਾਰੀ ਤੋਂ ਬਚਾਅ ਦੀ ਕੁੰਜੀ ਹੈ ਅਤੇ ਇਹ ਆਈ ਈ ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਮੁਹਿੰਮ ਦਸੰਬਰ ਤੱਕ ਜਾਰੀ ਰਹੇਗੀ ਜਦੋਂ ਤੱਕ ਮੱਛਰ ਦੇ ਲਾਰਵੇ ਦਾ ਪ੍ਰਜਣਨ ਸੀਜ਼ਨ ਨਹੀਂ ਜਾਂਦਾ।

ਆਪਣੇ ਦੌਰੇ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਖਾਲੀ ਪਲਾਟਾਂ ਵਿੱਚ ਪਾਏ ਗਏ ਲਾਰਵੇ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਕਮਿਸ਼ਨਰ ਨਗਰ ਨਿਗਮ ਮੁਹਾਲੀ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੇ ਹੀ ਇੱਕ ਪਲਾਟ ਵਿੱਚ ਗੰਬੂਸ਼ੀਆ ਮੱਛੀ ਨੂੰ ਖੜ੍ਹੇ ਪਾਣੀ ਵਿੱਚ ਛੱਡਿਆ।

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9:00 ਵਜੇ ਤੋਂ ਸਵੇਰੇ 10:00 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿੱਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਾਂ। ਡਾਕਟਰ ਬਲਬੀਰ ਸਿੰਘ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੀਆਂ ਸੁਸਾਇਟੀਆਂ ਜਾਂ ਮੁਹੱਲਿਆਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dengue Mosquito LarvaeDr. Balbir SinghHar Shukkarvar Dengue te Vaar CampaignMOHALIpro punjab tvPunjab Health Ministerpunjab newspunjabi news
Share204Tweet128Share51

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.