ਬੁੱਧਵਾਰ, ਜੁਲਾਈ 23, 2025 09:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੇਂਗੂ ਤੋਂ ਬਚਾਅ ਤੇ ਜਾਗਰੂਕਤਾ ਫਲਾਉਣ ਲਈ ਖੁਦ ਮੈਦਾਨ ‘ਚ ਉੱਤਰੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦੀ ਪਟਿਆਲਾ ਵਿਖੇ ਖੁਦ ਅਗਵਾਈ ਕੀਤੀ।

by Gurjeet Kaur
ਅਗਸਤ 18, 2023
in ਪੰਜਾਬ
0

ਪਟਿਆਲਾ- ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਪਟਿਆਲਾ ਵਿਖੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਪਟਿਆਲਾ ਸ਼ਹਿਰ ਦੇ ਹੀਰਾ ਬਾਗ ਖੇਤਰ ਵਿਚ ਡੇਂਗੂ ਮੱਛਰ ਦੇ ਲਾਰਵੇ ਦੀਆਂ ਜਾਂਚ ਟੀਮ ਦੀ ਅਗਵਾਈ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਡੇਂਗੂ ਤੇ ਮਲੇਰੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਹੀਰਾ ਬਾਗ ਖੇਤਰ ਵਿੱਚ ਫੈਕਟਰੀ, ਘਰਾਂ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰ, ਫੁੱਲਾਂ ਦੇ ਗਮਲੇ, ਪਾਰਕਾਂ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 1300 ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਡਾ. ਬਲਬੀਰ ਸਿੰਘ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਮੁਹੱਲਿਆਂ ਤੇ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ। ਇਸ ਮੌਕੇ ਡਾ. ਜਤਿੰਦਰ ਕਾਂਸਲ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।

ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 36 ਹਜ਼ਾਰ 490 ਘਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ 510 ਘਰਾਂ ਵਿੱਚ ਲਾਰਵਾਂ ਪਾਇਆ ਗਿਆ ਜਿਸ ਨੂੰ ਟੀਮਾਂ ਵੱਲੋਂ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ 111 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dengue preventionDr. Balbir SinghHEALTH MINISTERpropunjabtvraise awareness
Share219Tweet137Share55

Related Posts

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.