ਸੋਮਵਾਰ, ਮਾਰਚ 2, 2026 07:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਕੰਮਾਂ ਦਾ ਜਾਇਜ਼ਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ।

by Bharat Thapa
ਮਾਰਚ 16, 2023
in ਪੰਜਾਬ
0

ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਵਿਕਾਸ ਪ੍ਰਾਜੈਕਟਾਂ ਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਰ ਮਹੀਨੇ ਪ੍ਰਗਤੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ ਸੁਵਿਧਾ ਕੈਂਪਾਂ, ਮਾਲ ਸੁਵਿਧਾ ਕੈਂਪਾਂ ਤੇ ਜਨ ਸੁਣਵਾਈ ਕੈਂਪਾਂ ਸਮੇਤ ਨਗਰ ਨਿਗਮ ਵੱਲੋਂ ਲੋਕ ਮਿਲਣੀ ਤੇ ਹੈਲਪ ਡੈਸਕ ਸੇਵਾ ਸ਼ੁਰੂ ਸਮੇਤ ਜ਼ਿਲ੍ਹਾ ਪੁਲਿਸ ਦੀ ਸਾਇਬਰ ਕਰਾਈਮ ਮਾਮਲੇ ਹੱਲ ਕੀਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਲੋਕ ਪੱਖੀ ਬਜਟ ਸਮੇਤ ਭ੍ਰਿਸ਼ਟਾਚਾਰ ਰਹਿਤ, ਪਾਰਦਰਸ਼ੀ ਤੇ ਲੋਕ ਹਿਤੂ ਸਰਕਾਰ ਪ੍ਰਦਾਨ ਕੀਤੀ ਜਾ ਰਹੀ ਹੈ, ਉਸੇ ਤਰਜ ‘ਤੇ ਜ਼ਿਲ੍ਹਾ ਅਧਿਕਾਰੀ ਵੀ ਨਵੇਂ ਉਪਰਾਲੇ ਕਰਦੇ ਹੋਏ ਸਰਕਾਰ ਦੀ ਨਵੀਂ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ ਤੇ ਪੰਜਾਬ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਾ ਕੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਨਿਵਾਸੀਆਂ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਜਦਕਿ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ ਨੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।

ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਛੋਟੀ ਨਦੀ, ਵੱਡੀ ਨਦੀ, ਨਹਿਰੀ ਪਾਣੀ ਪ੍ਰਾਜੈਕਟ, ਗਰੀਨ ਬੈਲਟ, ਹੈਰੀਟੇਜ ਸਟਰੀਟ, ਨਸ਼ਾ ਮੁਕਤੀ ਕੇਂਦਰ, ਡੇਅਰੀ ਸ਼ਿਫਟਿੰਗ ਪ੍ਰਾਜੈਕਟ, ਪੀ.ਡੀ.ਏ. ਵੱਲੋਂ ਐਨ.ਓ.ਸੀਜ਼ ਦੇਣ ਦੇ ਕੰਮਾਂ, ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਲਈ ਘਰ, ਨਵਾਂ ਬੱਸ ਅੱਡਾ, ਮਾਡਲ ਟਾਊਨ ਡਰੇਨ, ਤੀਜੇ ਪੜਾਅ ਤਹਿਤ ਆਮ ਆਦਮੀ ਕਲੀਨਿਕ, ਬਿਹਤਰ ਸਿਹਤ ਸੇਵਾਵਾਂ ਲਈ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਦਾ ਨਵੀਨੀਕਰਨ, ਸਬ ਡਵੀਜਨ ਤੇ ਸੀ.ਐਚ.ਸੀਜ ਹਸਪਤਾਲਾਂ ਦੀ ਮੁਰੰਮਤ, ਸਕੂਲ ਆਫ਼ ਐਮੀਨੈਂਸ, ਖੇਤੀਬਾੜੀ, ਸ਼ਹਿਰ ‘ਚ ਟ੍ਰੈਫ਼ਿਕ ਸਮੱਸਿਆ ਦੀ ਸਮੀਖਿਆ ਕਰਦਿਆਂ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਵੀ ਲੋਕ ਹਿੱਤਾਂ ਸਬੰਧੀ ਵੱਖ-ਵੱਖ ਮੁੱਦੇ ਉਠਾਏ। ਮੀਟਿੰਗ ‘ਚ ਏ.ਡੀ.ਸੀਜ਼ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ, ਈਸ਼ਾ ਸਿੰਘਲ, ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਨਗਰ ਨਿਗਮ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਦਲਬੀਰ ਕੌਰ, ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Balbir Singhdevelopment worksDr. ReviewHEALTH MINISTERpatialapropunjabtv
Share202Tweet126Share51

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

Spa Casino Palm Springs New Years Eve Celebration

ਮਾਰਚ 2, 2026

Best Rated Online Casino Canada

ਮਾਰਚ 2, 2026

Best NYC Online Casino Sites for Real Money Play

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.