Punjab Health Minister: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਦੀ ਪ੍ਰਧਾਨਗੀ ਵਿੱਚ ਪੰਜਾਬ ਸਕੱਤਰੇਤ ਦਫਤਰ ਵਿਖੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਵਿਭਾਗ ਦੇ ਅਧਿਕਾਰੀਆਂ (Ayurvedic Department and Homeopathic Department) ਦੀ ਵਿਸ਼ੇਸ਼ ਮੀਟਿੰਗ ਹੋਈ।
ਮੰਤਰੀ ਨੇ ਵਿਭਾਗਾਂ ਦੇ ਕੰਮ ਦਾ ਜਾਇਜਾ ਲਿਆ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਵਿਭਾਗਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਸਿਹਤ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਭਿਨਵ ਤਿ੍ਰਖਾ, ਆਯੁਰਵੈਦਿਕ ਵਿਭਾਗ ਦੇ ਡਾਇਰੈਕਟਰ, ਹੋਮਿਓਪੈਥਿਕ ਵਿਭਾਗ ਦੇ ਡਾਇਰੈਕਟਰ ਤੋਂ ਇਲਾਵਾ ਵਿਭਾਗਾਂ ਦੇ ਜਿਲਾ ਮੁਖੀਆਂ ਨੇ ਸ਼ਿਰਕਤ ਕੀਤੀ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਯੁਰਵੇਦ ਸਾਡੇ ਦੇਸ਼ ਦੀ ਪੁਰਾਤਨ ਇਲਾਜ ਪ੍ਰਣਾਲੀ ਹੈ ਅਤੇ ਇਨਾਂ ਕੁਦਰਤੀ ਤਰੀਕਿਆਂ ਨਾਲ ਸਾਰੀਆਂ ਬਿਮਾਰੀਆਂ ਦਾ ਇਲਾਜ ਸੰਭਵ ਹੈ, ਇਸ ਲਈ ਸਾਨੂੰ ਹਰ ਘਰ ਵਿੱਚ ਆਯੁਰਵੇਦ ਨੂੰ ਪ੍ਰਫੁੱਲਤ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ ਤਾਂ ਜੋ ਹਰ ਨਾਗਰਿਕ ਤੰਦਰੁਸਤ ਤੇ ਸਿਹਤਯਾਬ ਰਹੇ।
ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਦੌਰਾਨ ਆਯੁਰਵੈਦ ਅਤੇ ਹੋਮਿਓਪੈਥੀ ਨੇ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਮੌਸਮੀ ਬਿਮਾਰੀਆਂ ਨਾਲ ਨਜਿੱਠਣ ਲਈ ਵੀ ਆਯੁਰਵੈਦਿਕ ਕਾੜਾ ਬੇਹੱਦ ਲਾਹੇਵੰਦ ਸਾਬਤ ਹੋ ਰਿਹਾ ਹੈ।
ਜੌੜਾਮਾਜਰਾ ਨੇ ਕੋਵਿਡ-19 ਦੇ ਨਵੇਂ ਅਤੇ ਉੱਭਰ ਰਹੇ ਰੂਪਾਂ ਪ੍ਰਤੀ ਸੁਚੇਤ ਰਹਿਣ ‘ਤੇ ਜੋਰ ਦਿੱਤਾ। ਉਨਾਂ ਸਪੱਸ਼ਟ ਕੀਤਾ ਕਿ ਕੋਵਿਡ ਅਜੇ ਪੂਰੀ ਤਰਾਂ ਖਤਮ ਨਹੀਂ ਹੋਇਆ ਹੈ ਅਤੇ ਅਧਿਕਾਰੀਆਂ ਨੂੰ ਪੂਰੀ ਤਰਾਂ ਤਿਆਰ ਰਹਿਣ ਅਤੇ ਮੁਸਤੈਦੀ ਨਾਲ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h