Health Minister Letter to Rahul Gandhi: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅਸ਼ੋਕ ਗਹਿਲੋਤ ਤੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਭਾਰਤ ਜੋੜੋ ਯਾਤਰਾ ਕੋਰੋਨਾ ਦੇ ਪ੍ਰੋਟੋਕੋਲ ਨੂੰ ਤੋੜ ਰਹੀ ਹੈ। ਪੂਰੀ ਦੁਨੀਆ ‘ਚ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ, ਇਸ ਲਈ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨੀ ਚਾਹੀਦੀ ਹੈ।
ਚਿੱਠੀ ‘ਚ ਕਿਹਾ ਗਿਆ ਕਿ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਯਾਤਰਾ ‘ਚ ਹਿੱਸਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਵੈਕਸੀਨ ਲਗਵਾਈ ਹੈ। ਨਾਲ ਹੀ ਉਨ੍ਹਾਂ ਹਦਾਇਤ ਦਿੱਤੀ ਕਿ ਯਾਤਰਾ ਦੌਰਾਨ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕੀਤੀ ਜਾਵੇ। ਨਾਲ ਹੀ, ਯਾਤਰੀਆਂ ਨੂੰ ਯਾਤਰਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਈਸੋਲੇਟ ਕੀਤਾ ਜਾਣਾ ਚਾਹੀਦਾ ਹੈ। ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਦੇਸ਼ ਦੇ ਹਿੱਤ ਲਈ ਯਾਤਰਾ ਮੁਲਤਵੀ ਕੀਤੀ ਜਾਵੇ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਰਾਜਸਥਾਨ ਤੋਂ ਹਰਿਆਣਾ ਪਹੁੰਚ ਗਈ ਹੈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਆਗੂ ਰਣਦੀਪ ਸਿੰਘ ਸੂਰਜੇਵਾਲਾ, ਦੀਪੇਂਦਰ ਸਿੰਘ ਹੁੱਡਾ, ਸੂਬਾ ਪਾਰਟੀ ਪ੍ਰਧਾਨ ਉਦੈ ਭਾਨ ਅਤੇ ਹੋਰ ਸੀਨੀਅਰ ਆਗੂਆਂ ਨੇ ਸੂਬੇ ‘ਚ ਯਾਤਰਾ ਦਾ ਸਵਾਗਤ ਕੀਤਾ। ਇਹ ਯਾਤਰਾ 23 ਦਸੰਬਰ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਚੋਂ ਲੰਘੇਗੀ।
Union Health Minister Mansukh Mandaviya y'day wrote to Congress MP Rahul Gandhi & Rajasthan CM Ashok Gehlot.
Letter reads that COVID guidelines be strictly followed during Bharat Jodo Yatra & use of masks-sanitiser be implemented; mentions that only vaccinated people participate pic.twitter.com/cRIyZz0DLY
— ANI (@ANI) December 21, 2022
ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਦੋ ਵਿਚਾਰਧਾਰਾਵਾਂ ਦੀ ਲੜਾਈ ਕੋਈ ਨਵੀਂ ਗੱਲ ਨਹੀਂ ਹੈ, ਇਹ ਹਜ਼ਾਰਾਂ ਸਾਲਾਂ ਤੋਂ ਚੱਲੀ ਆ ਰਹੀ ਹੈ। ਭਾਰਤੀ ਜਨਤਾ ਪਾਰਟੀ (BJP) ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਦੀ ਲੜਾਈ ਦੋ ਵਿਚਾਰਧਾਰਾਵਾਂ ਵਿਚਕਾਰ ਹੈ, ਇੱਕ ਜਿਸ ਨਾਲ ਕੁਝ ਚੋਣਵੇਂ ਲੋਕਾਂ ਨੂੰ ਫਾਇਦਾ ਹੁੰਦਾ ਹੈ, ਜਦਕਿ ਦੂਸਰੀ ਲੜਾਈ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਉਠਾਉਂਦੀ ਹੈ ਅਤੇ ਇਹ ਕਾਂਗਰਸ ਪਾਰਟੀ ਹੈ। ਲੜਾਈ ਵਿਚ ਭੂਮਿਕਾ ਨਿਭਾਉਣੀ ਹੈ…”
ਜਦੋਂ ਭਾਜਪਾ ਨੇਤਾਵਾਂ ਨੇ ਉਨ੍ਹਾਂ ਦੀ ਪਦਯਾਤਰਾ ‘ਤੇ ਸਵਾਲ ਕੀਤਾ ਤਾਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਪੁੱਛਦੇ ਹਨ ਕਿ ਕੰਨਿਆਕੁਮਾਰੀ ਤੋਂ ਯਾਤਰਾ ਸ਼ੁਰੂ ਕਰਨ ਦੀ ਕੀ ਲੋੜ ਸੀ। ਰਾਹੁਲ ਨੇ ਕਿਹਾ, “ਮੈਂ ‘ਭਾਰਤ ਜੋੜੋ’ ਯਾਤਰਾ ਰਾਹੀਂ ਨਫ਼ਰਤ ਦੇ ਬਜ਼ਾਰ ‘ਚ ਪਿਆਰ ਦੀ ਦੁਕਾਨ ਖੋਲ੍ਹ ਰਿਹਾ ਹਾਂ… ਜਦੋਂ ਕਿ ਇਹ ਲੋਕ ਦੇਸ਼ ‘ਚ ਨਫ਼ਰਤ ਫੈਲਾਉਂਦੇ ਹਨ ਤਾਂ ਸਾਡੀ ਵਿਚਾਰਧਾਰਾ ਵਾਲੇ ਲੋਕ ਬਾਹਰ ਜਾ ਕੇ ਪਿਆਰ-ਮੁਹੱਬਤ ਵੰਡਦੇ ਹਨ…”
ਦੱਸ ਦਈਏ ਕਿ ਭਾਰਤ ਜੋੜੋ ਯਾਤਰਾ 7 ਸਤੰਬਰ ਨੂੰ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਇਹ ਹੁਣ ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਕਰਨਾਟਕ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੁੰਦਾ ਹੋਇਆ ਹਰਿਆਣਾ ਪਹੁੰਚ ਗਈ ਹੈ। ਇਹ ਯਾਤਰਾ ਫਰਵਰੀ ਦੇ ਸ਼ੁਰੂ ਵਿੱਚ ਜੰਮੂ-ਕਸ਼ਮੀਰ ਵਿੱਚ ਸਮਾਪਤ ਹੋਵੇਗੀ। ਯਾਤਰਾ ਤਹਿਤ 150 ਦਿਨਾਂ ਵਿੱਚ 3,570 ਕਿਲੋਮੀਟਰ ਦੀ ਦੂਰੀ ਤੈਅ ਕਰਨ ਦਾ ਟੀਚਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h