Ram Rahim Case: ਡੇਰਾ ਮੁਖੀ ਰਾਮ ਰਹੀਮ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਮਾਮਲੇ ਟਚ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਚੁਣੌਤੀ ਦਿੱਤੀ। ਹਾਲਾਂਕਿ ਹਰਿਆਣਾ ਸਰਕਾਰ ਨੇ ਤੈਅ ਨਿਯਮਾਂ ਤਹਿਤ ਪੈਰੋਲ ਦੇਣ ਦਾ ਹਵਾਲਾ ਦਿੱਤਾ ਹੈ।
ਡੇਰਾ ਮੁਖੀ ਰਾਮ ਰਹੀਮ ਪੈਰੋਲ ਪੂਰੀ ਹੋਣ ਮਗਰੋਂ ਜੇਲ੍ਹ ‘ਚ ਹੈ, ਪਰ ਇਸ ਮਾਮਲੇ ‘ਚ ਹਾਈਕੋਰਟ ਦੀਆਂ ਹਦਾਇਤਾਂ ਤੇ ਹੁਕਮਾਂ ਦਾ ਉਸ ਦੀ ਭਵਿੱਖੀ ਪੈਰੋਲ ‘ਤੇ ਅਸਰ ਪੈ ਸਕਦਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਡੇਰਾ ਮੁਖੀ ਰਾਮ ਰਹੀਮ ਸਮੇਤ ਹਰਿਆਣਾ ਸਰਕਾਰ ਤੇ ਹੋਰਨਾਂ ਨੂੰ ਜਵਾਬਦੇਹ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਅਤੇ ਰੋਹਤਕ ਦੇ ਡੀਸੀ ਨੂੰ ਬਚਾਅ ਪੱਖ ਬਣਾਇਆ ਗਿਆ ਹੈ। ਪਟੀਸ਼ਨ ‘ਚ ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ‘ਤੇ ਪੈਰੋਲ ਦੇਣ ‘ਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਪੈਰੋਲ ਰੱਦ ਕਰਨ ਦੀ ਕੀਤੀ ਸੀ ਮੰਗ
20 ਜਨਵਰੀ ਨੂੰ ਐਸਜੀਪੀਸੀ ਨੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦੇਣ ਵਾਲੇ ਰੋਹਤਕ ਕਮਿਸ਼ਨਰ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਸੀ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ-11 ਦੀ ਵਿਵਸਥਾ ਦੇ ਵਿਰੁੱਧ ਹੈ।
ਪਟੀਸ਼ਨ ‘ਚ ਹਾਈਕੋਰਟ ਨੂੰ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਦੇ ਗੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਖ਼ਤਰਨਾਕ ਨਤੀਜਿਆਂ ਦੀ ਜਾਣਕਾਰੀ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ-ਅਖੰਡਤਾ ਲਈ ਖ਼ਤਰਾ ਕਰਾਰ ਦਿੱਤਾ ਤੇ ਦੇਸ਼ ‘ਚ ਜਨਤਕ ਸਦਭਾਵਨਾ, ਸ਼ਾਂਤੀ ਤੇ ਸਮਾਜਿਕ ਤਾਣੇ-ਬਾਣੇ ਨੂੰ ਬਰਕਰਾਰ ਰੱਖਣ ਲਈ ਖ਼ਤਰਾ ਕਰਾਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h