Punjab and Haryana High Court on Habeas Corpus: ਪੰਜਾਬ ਪੁਲਿਸ ਸ਼ਨੀਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਦਾ ਕਾਫੀ ਦੂਰ ਤੱਕ ਪਿੱਛਾ ਕੀਤਾ ਪਰ ਉਹ ਭੱਜਣ ‘ਚ ਕਾਮਯਾਬ ਰਿਹਾ। ਹੁਣ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਪੁਲਿਸ ਇਸ ਨੂੰ ਛੁਪਾ ਰਹੀ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਇਮਾਨ ਸਿੰਘ ਖਾਰਾ ਨੇ ਦੱਸਿਆ ਹੈ ਕਿ ਥਾਣਾ ਸ਼ਾਹਕੋਟ ਦੀ ਪੁਲੀਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਹੈਬੀਅਸ ਕਾਰਪਸ ਨੋਟਿਸ ਜਾਰੀ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਤਵਾਰ ਨੂੰ ਪੰਜਾਬ ਸਰਕਾਰ ਨੂੰ ਹੈਬੀਅਸ ਕਾਰਪਸ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ।
ਪਟੀਸ਼ਨਰ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ ਹੈ। ਅੰਮ੍ਰਿਤਪਾਲ ਦੇ ਪਰਿਵਾਰ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਤੋਂ ਰਿਹਾਅ ਕੀਤਾ ਜਾਵੇ ਤੇ ਸਰਕਾਰ ਨੂੰ ਵਾਰੰਟ ਅਫਸਰ ਨਿਯੁਕਤ ਕਰਨ ਦਾ ਨਿਰਦੇਸ਼ ਜਾਰੀ ਕੀਤਾ ਜਾਵੇ। ਪਟੀਸ਼ਨਰ ਨੇ ਕਿਹਾ ਕਿ ਉਹ ਵਾਰੰਟ ਅਫਸਰ ਦੀ ਨਿਯੁਕਤੀ ਲਈ ਨਿਰਧਾਰਤ ਫੀਸ ਜਮ੍ਹਾ ਕਰਵਾਉਣ ਲਈ ਤਿਆਰ ਹੈ।
ਇਸ ਪਟੀਸ਼ਨ ‘ਤੇ ਸੁਣਵਾਈ ਐਤਵਾਰ ਦੇਰ ਸ਼ਾਮ ਹਾਈ ਕੋਰਟ ਦੇ ਜਸਟਿਸ ਐਨਐਸ ਸ਼ੇਖਾਵਤ ਦੀ ਰਿਹਾਇਸ਼ ‘ਤੇ ਹੋਈ। ਇਸ ਵਿੱਚ ਅਦਾਲਤ ਨੇ ਵਾਰੰਟ ਅਧਿਕਾਰੀ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਤੱਕ ਜਵਾਬ ਮੰਗਿਆ ਹੈ।
‘ਅੰਮ੍ਰਿਤਪਾਲ ਸਿੰਘ ਦਾ ਹੋ ਸਕਦਾ ਹੈ ਫੇੱਕ ਐਨਕਾਊਂਟਰ’
ਪਟੀਸ਼ਨਕਰਤਾ ਇਮਾਨ ਸਿੰਘ ਖਾਰਾ ਨੇ ਦੋਸ਼ ਲਾਇਆ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਬਿਨਾਂ ਕਿਸੇ ਕਾਨੂੰਨ ਦੇ ਅਧਿਕਾਰ ਤੋਂ ਗੈਰ-ਕਾਨੂੰਨੀ ਅਤੇ ਜ਼ਬਰਦਸਤੀ ਹਿਰਾਸਤ ਵਿੱਚ ਲਿਆ ਹੈ। ਇਮਾਨ ਸਿੰਘ ਖਾਰਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿੱਚ ਮਾਰਨਾ ਚਾਹੁੰਦੀ ਹੈ। ਇਮਾਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਜਾਨ ਨੂੰ ਖ਼ਤਰਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h