Chandigarh : ਰਿਸ਼ਵਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।
ਪੰਜਾਬ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਪਰ ਅੱਜ ਹਾਈ ਕੋਰਟ ਵਿੱਚ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਹੋਵੇਗੀ।ਇਸ ਤੋਂ ਪਹਿਲਾਂ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ।
ਅਰੋੜਾ ਦੀ ਪਟੀਸ਼ਨ ਅਦਾਲਤ ਵੱਲੋਂ ਖਾਰਜ ਹੋਣ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ 11 ਨਵੰਬਰ ਨੂੰ ਮੁਲਜ਼ਮ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h