Weather Update: ਪੰਜਾਬ ਵਿੱਚ ਗਰਮੀ ਆਪਣੇ ਪੂਰੇ ਜ਼ੋਰ ਤੇ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਬਹੁਤ ਜ਼ਿਆਦਾ” ਦੱਸਿਆ ਹੈ। ਜਾਣਕਾਰੀ ਅਨੁਸਾਰ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ,ਵੱਲੋਂ ਪੰਜ ਦਿਨਾਂ ਦੀ ਭਵਿਖਵਾਣੀ ਜਾਰੀ ਕੀਤੀ ਗਈ ਹੈ ਜਿਸ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਬਣੀ ਰਹਿ ਸਕਦੀ ਹੈ। ਤੇ ਹੀਟ ਵੇਵ ਚੱਲ ਸਕਦੀ ਹੈ।
ਮੌਸਮ ਵਿਭਾਗ ਵੱਲੋਂ 25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 26, 27, 28 ਅਤੇ 29 ਅਪ੍ਰੈਲ ਨੂੰ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸਮੇਤ ਦੱਖਣ-ਪੱਛਮੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਰਹੇਗੀ। ਗਰਮੀ ਦੀ ਲਹਿਰ ਦੀ ਚੇਤਾਵਨੀ ਅਗਲੇ ਪੰਜ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ, ਇਸ ਲਈ ਸਾਵਧਾਨੀ ਜ਼ਰੂਰੀ ਹੈ।