Heatwave Alert: ਭਾਰਤ ਦੇ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਕਈ ਸੂਬਿਆਂ ‘ਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਮੌਸਮ ਏਜੰਸੀ ਨੇ ਹੀਟਵੇਵ ਲਈ ਲੋਕੇਸ਼ਨ ਵੀ ਦੱਸੀ ਹੈ। ਆਪਣੇ ਰੋਜ਼ਾਨਾ ਮੌਸਮ ਦੇ ਬੁਲੇਟਿਨ ਵਿੱਚ ਵਿਭਾਗ ਨੇ ਕਿਹਾ, “ਅੱਜ ਤੋਂ ਗੰਗਾ ਪੱਛਮੀ ਬੰਗਾਲ ਵਿੱਚ ਤੇ ਕੱਲ੍ਹ ਤੋਂ ਓਡੀਸ਼ਾ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।”
ਵਰਤਮਾਨ ਵਿੱਚ ਮੱਧ ਪ੍ਰਦੇਸ਼, ਗੁਜਰਾਤ, ਅੰਦਰੂਨੀ ਮਹਾਰਾਸ਼ਟਰ, ਓਡੀਸ਼ਾ ਅਤੇ ਤੇਲੰਗਾਨਾ ਦੇ ਕੁਝ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ ਜਦੋਂ ਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਹੈ। ਇਸ ਤੋਂ ਇਲਾਵਾ, ਜੰਮੂ ਤੇ ਕਸ਼ਮੀਰ, ਉੱਤਰ-ਪੂਰਬ ਅਤੇ ਨਾਲ ਲੱਗਦੇ ਪੂਰਬੀ ਭਾਰਤ ਦੇ ਕੁਝ ਖੇਤਰਾਂ ਵਿੱਚ ਤਾਪਮਾਨ ਆਮ ਸੀਮਾਵਾਂ ਤੋਂ 2-3 ਡਿਗਰੀ ਸੈਲਸੀਅਸ ਵੱਧ ਸੀ।
IMD ਦੀ ਤਾਜ਼ਾ ਅਪਡੇਟ
ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਹੋਵੇਗਾ। ਇਸ ਤੋਂ ਇਲਾਵਾ, ਆਈਐਮਡੀ ਨੇ ਇਹ ਵੀ ਕਿਹਾ ਹੈ ਕਿ 12 ਤੋਂ 16 ਅਪ੍ਰੈਲ ਤੱਕ ਗੰਗਾ ਦੇ ਪੱਛਮੀ ਬੰਗਾਲ ਤੇ 13 ਤੋਂ 15 ਅਪ੍ਰੈਲ ਤੱਕ ਉੜੀਸਾ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਅਨੁਭਵ ਕੀਤੇ ਜਾਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਕਿਹਾ, “ਅਗਲੇ 2 ਦਿਨਾਂ ਦੌਰਾਨ ਓਡੀਸ਼ਾ ਦੇ ਜ਼ਿਲ੍ਹਿਆਂ ਵਿੱਚ ਬਹੁਤ ਸਾਰੀਆਂ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ (ਦਿਨ ਦਾ ਤਾਪਮਾਨ) ਹੌਲੀ-ਹੌਲੀ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਅਗਲੇ 4 ਦਿਨਾਂ ਦੌਰਾਨ ਕੁਝ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ (ਦਿਨ ਦਾ ਤਾਪਮਾਨ) 40 ਡਿਗਰੀ ਸੈਲਸੀਅਸ ਅਤੇ ਓਡੀਸ਼ਾ ਦੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ 3-5 ਡਿਗਰੀ ਵੱਧ ਰਹਿਣ ਦੀ ਸੰਭਾਵਨਾ ਹੈ।”
ਓਡੀਸ਼ਾ ਸਰਕਾਰ ਨੇ ਵੀ ਸੂਬੇ ‘ਚ ‘ਗਰਮ ਲਹਿਰ ਦੇ ਗੰਭੀਰ ਹਾਲਾਤ’ ਦੇ ਮੱਦੇਨਜ਼ਰ ਸਕੂਲ 16 ਅਪ੍ਰੈਲ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਰੀਲੀਜ਼ ਵਿੱਚ ਕਿਹਾ ਗਿਆ ਹੈ, “ਤਿੱਖੀ ਗਰਮੀ ਦੇ ਹਾਲਾਤ ਦੇ ਮੱਦੇਨਜ਼ਰ, ਆਂਗਣਵਾੜੀ ਕੇਂਦਰ ਅਤੇ 10ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੁੱਧਵਾਰ ਤੋਂ 16 ਅਪ੍ਰੈਲ ਤੱਕ ਬੰਦ ਰਹਿਣਗੇ।”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h