ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਵੀ ਕਈ ਥਾਵਾਂ ‘ਤੇ ਮੀਂਹ ਪਿਆ ਹੈ। ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਲੁਧਿਆਣਾ ਅਤੇ ਮੋਗਾ ਵਿੱਚ ਗੜੇ ਪਏ ਹਨ।
ਜਾਬ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਗੜੇਮਾਰੀ ਹੋਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੀਂਹ ਕਾਰਨ ਹਾਲਾਂਕਿ ਨੂੰ ਧੁੰਦ ਤੋਂ ਰਾਹਤ ਮਿਲੀ ਪਰ ਠੰਢ ਕਾਰਨ ਲੋਕਾਂ ਨੂੰ ਕੰਬਣੀ ਛਿੜ ਗਈ ਹੈ। ਮੋਗਾ ਵਿੱਚ ਭਾਰੀ ਗੜੇਮਾਰੀ ਦੇਖਣ ਨੂੰ ਮਿਲੀ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ।