ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ (3 ਮਾਰਚ) ਨੂੰ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੀਤੇ ਦੇੇਰ ਰਾਤ ਤੋਂ ਹਲਕੀ ਬਾਰਿਸ਼ ਹੋ ਰਹੀ ਹੈ ਅਤੇ ਅੱਜ ਸਵੇਰੇ ਬੱਦਲ ਛਾਏ ਹੋਏ ਹਨ। ਦਰਅਸਲ ਅੱਜ ਮੌਸਮ ਵਿਭਾਗ ਵੱਲੋਂ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ ‘ਤੇ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਰਚ ਦਾ ਮਹੀਨਾ ਉੱਤਰੀ ਭਾਰਤ ਵਿੱਚ ਠੰਡਾ ਰਹੇਗਾ। ਇਸ ਦੇ ਨਾਲ ਹੀ ਬਾਰਿਸ਼ ਆਮ ਨਾਲੋਂ ਘੱਟ ਹੋ ਸਕਦੀ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।