Punjab Rain Red Alert: ਪੰਜਾਬ ‘ਚ ਸ਼ਨੀਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਨਾਲ ਹਾਲਾਤ ਚਿੰਤਾਜਨਕ ਬਣ ਗਏ ਹਨ। ਸੂਬੇ ‘ਚ ਕਈ ਥਾਵਾਂ ‘ਤੇ ਹੋਈ ਭਾਰੀ ਬਾਰਸ਼ ਨਾਲ ਲੋਕਾਂ ਦੇ ਘਰਾਂ ‘ਚ ਪਾਣੀ ਆਉਣ ਦੀਆੰ ਖ਼ਬਰਾਂ ਵੀ ਆਇਆੰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋੰ ਐਤਵਾਰ ਨੂੰ ਵੀ ਬਾਰਸ਼ ਦੀ ਸੰਬਾਵਨਾ ਜਤਾਈ ਹੈ। ਜਿਸ ਨੇ ਪ੍ਰਸਾਸ਼ਨ ਦੀਆਂ ਫਿਕਰਾਂ ਵਧਾ ਦਿੱਤੀਆਂ ਹਨ। ਸੂਬੇ ਦੀਆੰ ਨਦੀਆੰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ‘ਤੇ ਵੱਗ ਰਿਹਾ ਹੈ।
ਇਸ ਦੇ ਮੱਦੇਨਜ਼ਰ ਹੁਣ ਰੋਪੜ ਦੇ ਡੀਸੀ ਪ੍ਰੀਤੀ ਯਾਦਵ ਨੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰਦਿਆਂ ਸਿਰਫ ਜ਼ਰੂਰੀ ਕੰਮ ‘ਤੇ ਹੀ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇੱਕ ਸਰਕਾਰੀ ਹੈਲਪਲਾਈਨ ਵੀ ਜਾਰੀ ਕੀਤਾ ਹੈ। ਰੋਪੜ ਡੀਸੀ ਨੇ ਸਤਲੁਜ ਦਰਿਆ ਦੇ ਨਾਲ-ਨਾਲ ਬਣੇ ਸੈਕੜਾਂ ਪਿੰਡਾਂ ਦੇ ਲੋਕਾਂ ਨੂੰ ਵੀ ਸ਼ਾਤੀ ਅਤੇ ਸਿਆਨਪ ਨਾਲ ਕੰਮ ਦੀ ਅਪੀਲ ਕੀਤੀ ਹੈ।
ਮੌਕੇ ‘ਤੇ ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਵਾਸੀਆਂ ਨੂੰ ਭਾਰੀ ਬਾਰਸ਼ ਦੌਰਾਨ ਬਗੈਰ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਲੋਕ ਕੰਟਰੋਲ ਰੂਮ 01881-221157 ‘ਤੇ ਸੰਪਰਕ ਕਰਨ।
ਨਾਲ ਹੀ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਆਈਆਈਟੀ ਰੂਪਨਗਰ ਤੇ ਬਰਸਾਤੀ ਬੁਧਕੀ ਨਦੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਵੱਧ ਤੋਂ ਵੱਧ ਸੰਪਰਕ ਕਾਇਮ ਰੱਖਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਜਾਨੀ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।
ਉਧਰ ਰੋਪੜ ਤੋਂ ਅੈਮਅੈਲਏ ਦਿਨੇਸ ਚੱਢਾ ਨੇ ਫੇਸਬੁਕ ਰਾਹੀਂ ਆਪਣਾ ਵ੍ਹੱਟਅੈਪ ਨੰਬਰ ਜਾਰੀ ਕੀਤਾ ਹੈ। ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਸ ਨੇ ਵੀ ਫੇਸਬੁਕ ‘ਤੇ ਪੰਜਾਬ ‘ਚ ਪੈ ਰਹੇ ਭਾਰੀ ਮੀਂਹ ਕਰਕੇ ਬਣੀ ਹੜ੍ਹਾਂ ਦੀ ਸਥਿਤੀ ਕਰਕੇ ਚਿੰਤਾ ਜ਼ਾਹਰ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h