Punjab Rain Alert: ਸੂਬੇ ‘ਚ ਪੈ ਰਹੇ ਮੀਂਹ ਨਾਲ ਕੀਤੇ ਰਾਹਤ ਅਤੇ ਕੀਤੇ ਆਫ਼ਤ ਦੀ ਸਥਿਤੀ ਬਣੀ ਹੈ। ਮੌਨਸੂਨ ਤੇ ਸਾਉਣ ਦੇ ਮੀਂਹ ਨੇ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਉਥੇ ਹੀ ਕਈ ਥਾਵਾਂ ‘ਤੇ ਮੀਂਹ ਨੇ ਭਾਰੀ ਤਬਾਹੀ ਲਿਆਂਦੀ। ਜਿਸ ਨਾਲ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅਗਲੇ ਕੁਝ ਦਿਨ ਵੀ ਪੰਜਾਬ ‘ਚ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਪਿਛਲੇ 2 ਦਿਨਾਂ ਤੋਂ ਮੌਨਸੂਨ ਮੁੜ ਐਕਟਿਵ ਹੋ ਗਿਆ ਹੈ। ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੀਤੇ ਦਿਨ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ। ਜਿਸ ਕਾਰਨ ਪੰਜਾਬ ਦੇ ਸ਼ਹਿਰਾਂ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਆਮ ਨਾਲੋਂ 3.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਸ਼ੁੱਕਰਵਾਰ ਨੂੰ ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 43MM, ਜਲੰਧਰ ਵਿੱਚ 31.5MM, SBS ਨਗਰ ਵਿੱਚ 14MM, ਲੁਧਿਆਣਾ ਵਿੱਚ 6MM ਅਤੇ ਰੋਪੜ ਵਿੱਚ 2MM ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਹਾਸਲ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਦੁਆਬੇ ਦੇ ਜਲੰਧਰ, ਕਪੂਰਥਲਾ, ਫਗਵਾੜਾ, ਫਿਲੌਰ, ਨਵਾਂ ਸ਼ਹਿਰ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਮੀਂਹ ਦੇ ਨਾਲ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਇਸ ਦੇ ਨਾਲ ਹੀ ਪੱਛਮੀ ਮਾਲਵਾ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੂਰਬੀ ਮਾਲਵੇ ਦੇ ਲੁਧਿਆਣਾ, ਬਰਨਾਲਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪ ਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿੱਚ ਕੋਈ ਅਲਰਟ ਨਹੀਂ ਹੈ। ਜੇਕਰ ਇੱਥੇ ਮੀਂਹ ਪੈਂਦਾ ਹੈ ਤਾਂ ਇਹ ਆਮ ਵਾਂਗ ਹੋਵੇਗਾ।
ਆਉਣ ਵਾਲੇ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ
ਆਉਣ ਵਾਲੇ ਦਿਨਾਂ ਵਿੱਚ ਮੌਸਮ: ਮੌਸਮ ਵਿਭਾਗ ਨੇ ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿੱਚ ਮਾਨਸੂਨ ਦੇ ਵਧੇਰੇ ਸਰਗਰਮ ਹੋਣ ਦੀ ਸੂਚਨਾ ਜਾਰੀ ਕੀਤੀ ਹੈ। ਜਿਸ ਕਾਰਨ ਇੱਥੇ 7 ਤੋਂ 15 ਜੁਲਾਈ ਤੱਕ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਜਾਵੇਗੀ। ਜਦੋਂ ਕਿ ਪੂਰਬੀ ਮਾਲਵਾ ਵਿੱਚ ਬਾਰਸ਼ ਹੋਵੇਗੀ, ਇਹ ਆਮ ਜਾਂ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h