ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਦੀ ਗਤੀਵਿਧੀ ਘੱਟ ਦਿਖਾਈ ਦੇ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਬਿਹਾਰ ਹਿਮਾਚਲ ਪ੍ਰਦੇਸ਼ ਵਿੱਚ ਚੰਗੀ ਬਾਰਿਸ਼ ਹੋ ਰਹੀ ਹੈ। ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਹਾਰ ‘ਚ ਵੀ ਚੰਗੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਵੀ ਭਾਰੀ ਬਾਰਿਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਵੀਰਵਾਰ ਤੋਂ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਵੀ ਇਹੀ ਹਾਲ ਰਹੇਗਾ। ਹਾਲਾਂਕਿ ਉਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਵੇਰੇ ਚਾਰ ਤੋਂ ਸ਼ਾਮ ਪੰਜ ਵਜੇ ਤੱਕ ਲੁਧਿਆਣਾ ’ਚ 102 ਮਿਲੀਮੀਟਰ ਬਾਰਿਸ਼ ਹੋਈ। ਹਾਲਾਂਕਿ ਸ਼ਹਿਰੀ ਇਲਾਕੇ ਇਸ ਤੋਂ ਵਾਂਝੇ ਰਹੇ। ਇਸੇ ਤਰ੍ਹਾਂ ਪਠਾਨਕੋਟ ’ਚ 12 ਮਿਲੀਮੀਟਰ, ਫ਼ਤਹਿਗੜ੍ਹ ਸਾਹਿਬ ’ਚ 39.5, ਬਰਨਾਲਾ ਤੇ ਜਲੰਧਰ ’ਚ 0.5 ਤੇ ਰੋਪੜ ’ਚ 3.0 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ। ਜਦਕਿ ਹੋਰ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h