ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ।ਸਰਕਾਰ ਨਾਲ ਹੋਏ ਸਮਝੌਤੇ ਤਹਿਤ ਜਿਹੜੇ ਕਿਸਾਨ ਤੇ ਖੇਤ ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ ਹੋਰ ਆਰਥਿਕ ਮਦਦ ਕੀਤੀ ਗਈ ਹੈ।
ਇਸਦੇ ਤਹਿਤ ਹੁਣ 18 ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਵੱਖ ਵੱਖ ਜ਼ਿਲਿ੍ਹਆਂ ‘ਚ ਡਿਪਟੀ ਕਮਿਸ਼ਨਰ ਦਫਤਰਾਂ ‘ਚ ਕਲਰਕ ਦੀ ਨੌਕਰੀ ਦਿਤੀ ਗਈ ਹੈ।ਹੁਣ ਜ਼ਿਲਿ੍ਹਆਂ ‘ਚ ਨੌਕਰੀ ਜੁਆਇਨਿੰਗ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸਰਕਾਰ ਦੇ ਮਾਲ ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਜੋ ਪੱਤਰ ਜਾਰੀ ਕੀਤਾ ਗਿਆ ਹੈ, ਉਸ ਦੇ ਤਹਿਤ 18 ਵਾਰਸਾਂ ਨੂੰ ਗਰੁੱਪ ਸੀ ‘ਚ ਰੁਜ਼ਗਾਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਬਰਨਾਲਾ, ਜਲੰਧਰ, ਪਟਿਆਲਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ ਨੂੰ ਭੇਜੀ ਗਈ ਹੈ।ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਵੱਖ ਵੱਖ ਮਹੀਨੇ ਪਤਰ ਜਾਰੀ ਕਰਦੇ ਹੋਏ ਮ੍ਰਿਤਕ ਕਿਸਾਨਾਂ ਦੇ 18 ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਗਈ ਹੈ।ਹਾਲਾਂਕਿ ਅਜੇ ਤੱਕ ਇਨ੍ਹਾਂ ‘ਚੋਂ ਕਿਸੇ ਨੇ ਜਲੰਧਰ ‘ਚ ਜੁਆਇਨਿੰਗ ਨਹੀਂ ਕੀਤੀ ਹੈ।ਉਮੀਦ ਹੈ ਕਿ ਅਗਲੇ ਹਫਤੇ ਤਕ ਸਾਰੇ ਉਮੀਦਵਾਰ ਕਲਰਕ ਦੀ ਨੌਕਰੀ ਜੁਆਇਨ ਕਰਨਗੇ।