ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬਰਫ਼ਬਾਰੀ ਕਾਰਨ ਪ੍ਰਭਾਵਿਤ ਹੋ ਗਈ ਸੀ , ਜੋ ਅੱਜ ਮੌਸਮ ਠੀਕ ਹੋਣ ਮਗਰੋਂ ਮੁੜ ਸ਼ੁਰੂ ਹੋ ਗਈ ਹੈ। ਕੱਲ੍ਹ ਬਰਫ਼ਬਾਰੀ ਕਾਰਨ ਸੂਬਾ ਸਰਕਾਰ ਵੱਲੋਂ ਇਹ ਯਾਤਰਾ ਨੂੰ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ।
ਇਹ ਜਿਕਰਯੋਗ ਹੈ ਕਿ ਕੱਲ੍ਹ ਮੌਸਮ ਖ਼ਰਾਬ ਹੋਣ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਉੱਤਰਾਖੰਡ ਸਰਕਾਰ ਵੱਲੋਂ ਇਹ ਯਾਤਰਾ ਕੁਝ ਸਮੇਂ ਲਈ ਰੋਕ ਦਿੱਤੀ ਗਈ ਸੀ।
ਮਿਲੀ ਜਾਣਕਾਰੀ ਮੁਤਾਬਕ ਲਗਪਗ ਸੱਤ ਹਜ਼ਾਰ ਯਾਤਰੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਲਈ ਗਏ ਹਨ।
ਮੌਸਮ ਖ਼ਰਾਬ ਹੋਣ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਲਗਪਗ ਇੱਕ ਫੁੱਟ ਬਰਫ਼ਬਾਰੀ ਹੋਈ।ਹੁਣ ਤਕ ਲਗਪਗ ਸਵਾ ਲੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ’ਤੇ ਆ ਚੁੱਕੇ ਹਨ ।