ਚੰਡੀਗੜ੍ਹ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕਰਨ ਲਈ ਵਧਾਈ ਦਿੱਤੀ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੰ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਦਿਸ਼ਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੀ ਇਸ ਉਦੇਸ਼ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।
ਪੰਜਾਬ ਸੂਬੇ ਲਈ ਇਹ ਸੱਚਮੁੱਚ ਮਾਣ ਵਾਲੀ ਗੱਲ ਹੈ ਕਿ ਸਾਡੀ ਵੱਕਾਰੀ ਵਿੱਦਿਅਕ ਸੰਸਥਾ ਦੇਸ਼ ਦੀ ਮੋਹਰੀ ਯੂਨੀਵਰਸਿਟੀ ਬਣੀ ਹੈ। ਇਸ ਮੌਕੇ ਮੈਂ @gndu_amritsar ਦੇ ਵਾਈਸ ਚਾਂਸਲਰ ਡਾ ਜਸਪਾਲ ਸਿੰਘ ਸੰਧੂ, ਸਮੂਹ ਟੀਚਿੰਗ ਤੇ ਨਾਨ ਟੀਚਿੰਗ ਅਮਲੇ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਾ ਹਾਂ। ਮੁੱਖ ਮੰਤਰੀ ਜੀ ਦਾ ਹੱਲਾਸ਼ੇਰੀ ਦੇਣ ਲਈ ਧੰਨਵਾਦ। https://t.co/AFF3JBUwN0
— Gurmeet Singh Meet Hayer (@meet_hayer) December 20, 2022
ਦੱਸ ਦਈਏ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਅੰਕ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਸਟੇਟ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਹੈ। ਇਹ ਮੁਲਾਂਕਣ ਕੰਮਕਾਜ ਅਤੇ ਸੰਗਠਨਾਤਮਕ ਫੋਕਸ ਦੇ ਅਧਾਰ ‘ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ ਸੱਤ ਮਾਪਦੰਡਾਂ ‘ਤੇ ਅਧਾਰਤ ਹੈ। ਇਨ੍ਹਾਂ ਮਾਪਦੰਡਾਂ ਵਿੱਚ ਸਿਲੇਬਸ ਦੇ ਪਹਿਲੂ, ਅਧਿਆਪਨ-ਸਿਖਲਾਈ ਅਤੇ ਮੁਲਾਂਕਣ, ਖੋਜ, ਨਵੀਨਤਾਵਾਂ ਅਤੇ ਵਿਸਥਾਰ; ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ; ਵਿਦਿਆਰਥੀ ਸਹਿਯੋਗ ਅਤੇ ਤਰੱਕੀ; ਸ਼ਾਸ਼ਨ, ਲੀਡਰਸ਼ਿਪ ਅਤੇ ਪ੍ਰਬੰਧਨ; ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ।
ਉਚੇਰੀ ਸਿੱਖਿਆ ਮੰਤਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ, ਰਿਸਰਚ ਫੈਲੋ, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h