Himachal Cabinet Expansion: ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸ਼ਿਮਲਾ ਵਿੱਚ ਹੋਇਆ। ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵੀਰਭੱਦਰ ਸਿੰਘ ਦੇ ਪੁੱਤਰ ਸਮੇਤ ਸੱਤ ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਮੌਜੂਦ ਰਹੇ।
ਜਿਨ੍ਹਾਂ ਸੱਤ ਵਿਧਾਇਕਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ, ਉਨ੍ਹਾਂ ਵਿੱਚ ਡਾ: ਧਨੀ ਰਾਮ ਸ਼ਾਂਡਿਲ, ਚੰਦਰ ਕੁਮਾਰ, ਹਰਸ਼ਵਰਧਨ ਚੌਹਾਨ, ਜਗਤ ਸਿੰਘ ਨੇਗੀ, ਰੋਹਿਤ ਠਾਕੁਰ, ਅਨਿਰੁਧ ਸਿੰਘ ਅਤੇ ਵਿਕਰਮਾਦਿੱਤਿਆ ਸਿੰਘ ਸ਼ਾਮਲ ਹਨ।
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ 11 ਦਸੰਬਰ ਤੋਂ ਸੰਭਾਲ ਰਹੇ ਕੰਮ
ਦੱਸ ਦੇਈਏ ਕਿ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਦੀ ਜਿੱਤ ਹੋਈ ਸੀ। ਇਸ ਤੋਂ ਬਾਅਦ 11 ਦਸੰਬਰ ਨੂੰ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਅਤੇ ਮੁਕੇਸ਼ ਅਗਨੀਹੋਤਰੀ ਨੇ ਉਪ ਮੁੱਖ ਮੰਤਰੀ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਦੋਵੇਂ ਆਗੂ ਅੱਜ ਤੱਕ ਕੰਮ ਦੇਖ ਰਹੇ ਹਨ।
Himachal Pradesh cabinet swearing-in ceremony underway in Shimla in the presence of Governor Rajendra Vishwanath Arlekar, CM Sukhvinder Singh Sukhu and Deputy CM Mukesh Agnihotri pic.twitter.com/CKbSMAqhUC
— ANI (@ANI) January 8, 2023
ਸੂਤਰਾਂ ਦੀ ਮੰਨਿਏ ਤਾਂ ਹਿਮਾਚਲ ਪ੍ਰਦੇਸ਼ ਸਰਕਾਰ ਛੇਤੀ ਹੀ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇਗੀ। 12 ਨਵੰਬਰ ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਾਂਗਰਸ ਨੇ ਸੱਤਾ ਵਿੱਚ ਆਉਣ ’ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h