Himachal Election 2022: ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਸੂਬੇ ਦੀਆਂ 68 ਸੀਟਾਂ ‘ਤੇ ਇੱਕੋ ਪੜਾਅ ‘ਚ ਹੋ ਰਹੀਆਂ ਚੋਣਾਂ ‘ਚ 412 ਉਮੀਦਵਾਰ ਮੈਦਾਨ ‘ਚ ਹਨ। ਦੱਸ ਦਈਏ ਕਿ ਚੋਣ ਨਤੀਜੇ 8 ਦਸੰਬਰ ਨੂੰ ਜਾਰੀ ਕੀਤੇ ਜਾਣਗੇ।
ਸੂਬੇ ‘ਚ ਕੁੱਲ 55,92,828 ਵੋਟਰ ਹਨ। ਇਨ੍ਹਾਂ ਚੋਂ 28,54,945 ਪੁਰਸ਼ ਅਤੇ 27,37,845 ਮਹਿਲਾ ਵੋਟਰ ਹਨ। ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੀਐਮ ਜੈਰਾਮ ਠਾਕੁਰ ਅਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਸਮੇਤ ਕਈ ਨੇਤਾਵਾਂ ਨੇ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਇਸ ਵਾਰ ਬਹੁਤ ਦਿਲਚਸਪ ਲੱਗ ਰਹੀਆਂ ਹਨ। ਹੁਣ ਕਹਿਣ ਨੂੰ ਤਾਂ ਸੂਬੇ ਵਿੱਚ ਆਮ ਆਦਮੀ ਪਾਰਟੀ ਵੀ ਚੋਣ ਲੜ ਰਹੀ ਹੈ ਪਰ ਜੇਕਰ ਕਿਸੇ ਦੀ ਸਰਗਰਮੀ ਮੈਦਾਨ ਵਿੱਚ ਸਭ ਤੋਂ ਵੱਧ ਦੇਖਣ ਨੂੰ ਮਿਲੀ ਹੈ ਤਾਂ ਉਹ ਹੈ ਭਾਜਪਾ ਤੇ ਕਾਂਗਰਸ।
ਹਿਮਾਚਲ ਦੀਆਂ ਚੋਣਾਂ ਦੀ ਇੱਕ ਖਾਸ ਗੱਲ ਇਹ ਹੈ ਕਿ ਇੱਥੇ 1985 ਤੋਂ ਸਰਕਾਰ ਬਦਲਣ ਦੀ ਪਰੰਪਰਾ ਰਹੀ ਹੈ। ਕਿਹਾ ਜਾ ਸਕਦਾ ਹੈ ਕਿ ਇੱਥੋਂ ਦੇ ਵੋਟਰਾਂ ਨੇ ਕਾਂਗਰਸ ਅਤੇ ਭਾਜਪਾ ਨੂੰ ਬਰਾਬਰ ਦਾ ਮੌਕਾ ਦਿੱਤਾ ਹੈ। ਇੱਥੇ ਇੱਕ ਵਾਰ ਭਾਜਪਾ ਅਤੇ ਇੱਕ ਵਾਰ ਕਾਂਗਰਸ ਦੀ ਸਰਕਾਰ ਬਣੀ ਹੈ। ਹਾਲਾਂਕਿ ਇਸ ਵਾਰ ਭਾਜਪਾ ਦਾ ਦਾਅਵਾ ਹੈ ਕਿ ਉਹ ਮੁੜ ਸੂਬੇ ‘ਚ ਵਾਪਸੀ ਕਰਨਗੇ। ਇਸ ਦੇ ਨਾਲ ਹੀ ਸਿਆਸੀ ਮਾਹਿਰਾਂ ਦਾ ਦਾਅਵਾ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਬਹੁਤ ਹੀ ਦਿਲਚਸਪ ਹੋਣ ਵਾਲੀਆਂ ਹਨ। ਇਹ ਪਹਿਲੀ ਵਾਰ ਹੈ ਕਿ ਦੋ ਸਭ ਤੋਂ ਪ੍ਰਸਿੱਧ ਅਤੇ ਦਿੱਗਜ ਸਿਆਸਤਦਾਨ ਕਾਂਗਰਸ ਦੇ ਵੀਰਭੱਦਰ ਸਿੰਘ ਅਤੇ ਭਾਜਪਾ ਦੇ ਪ੍ਰੇਮ ਕੁਮਾਰ ਧੂਮਲ ਦੌੜ ਵਿੱਚ ਨਹੀਂ ਹਨ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਜੈਰਾਮ ਪ੍ਰਸ਼ਾਸਨ ਸੱਤਾ ਹਥਿਆ ਕੇ ਇਤਿਹਾਸ ਰਚ ਸਕਣਗੇ ਜਾਂ ਫਿਰ ਸੂਬਾ ਬਦਲਵੀਂ ਸਰਕਾਰ ਚੁਣਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖੇਗਾ।
ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਬਾਅਦ ਪੰਜਾਬ ‘ਚ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਨਜ਼ਰ ਹੁਣ ਹਿਮਾਚਲ ਪ੍ਰਦੇਸ਼ ‘ਤੇ ਹੈ। ਕੇਜਰੀਵਾਲ ਨੇ ਹਿਮਾਚਲ ਚੋਣਾਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਆਮ ਆਦਮੀ ਪਾਰਟੀ ਪਹਿਲੀ ਵਾਰ ਪਹਾੜੀ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਉਤਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਿਮਾਚਲ ‘ਚ ਦਿੱਲੀ ਮਾਡਲ ਨੂੰ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਕੇਜਰੀਵਾਲ ਨੇ ‘ਆਪ’ ਨੂੰ ਭਾਜਪਾ ਅਤੇ ਕਾਂਗਰਸ ਦੇ ਮੁਕਾਬਲੇ ਬਦਲ ਵਜੋਂ ਪੇਸ਼ ਕੀਤਾ।
ਪੀਐਮ ਮੋਦੀ ਨੇ ਕੀਤੀ ਰਿਕਾਰਡ ਵੋਟਿੰਗ ਦੀ ਅਪੀਲ
हिमाचल प्रदेश की सभी विधानसभा सीटों के लिए आज मतदान का दिन है। देवभूमि के समस्त मतदाताओं से मेरा निवेदन है कि वे लोकतंत्र के इस उत्सव में पूरे उत्साह के साथ भाग लें और वोटिंग का नया रिकॉर्ड बनाएं। इस अवसर पर पहली बार वोट देने वाले राज्य के सभी युवाओं को मेरी विशेष शुभकामनाएं।
— Narendra Modi (@narendramodi) November 12, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣ ਦਾ ਦਿਨ ਹੈ। ਮੈਂ ਦੇਵਭੂਮੀ ਦੇ ਸਮੂਹ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਇਸ ਮੌਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਮੇਰਾ ਵਿਸ਼ੇਸ਼ ਸ਼ੁਭਕਾਮਨਾਵਾਂ।