Himachal Pradesh Diesel Price: ਹਿਮਾਚਲ ਪ੍ਰਦੇਸ਼ ‘ਚ ਡੀਜ਼ਲ ਮਹਿੰਗਾ ਹੋ ਗਿਆ ਹੈ। ਸੁੱਖੂ ਸਰਕਾਰ ਵਿੱਚ ਨਵਾਂ ਮੰਤਰੀ ਬਣਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਵੀ ਦਿੱਤਾ ਗਿਆ। ਸੂਬੇ ‘ਚ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਇਸ ਕਾਰਨ ਹੁਣ ਡੀਜ਼ਲ ਦੀ ਕੀਮਤ 83 ਰੁਪਏ ਦੀ ਬਜਾਏ 86 ਰੁਪਏ ਤੋਂ ਉਪਰ ਪਹੁੰਚ ਗਈ ਹੈ। ਨਵੀਂ ਨੋਟੀਫਿਕੇਸ਼ਨ ਮੁਤਾਬਕ ਡੀਜ਼ਲ ਹੁਣ 3.01 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਵੈਟ ਐਕਟ 2005 ਦੇ ਤਹਿਤ ਦਰਾਂ ਨੂੰ ਸੋਧਦਿਆਂ ਰਾਜਪਾਲ ਵਲੋਂ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਹ ਨੋਟੀਫਿਕੇਸ਼ਨ ਸ਼ਨੀਵਾਰ ਦੇਰ ਰਾਤ ਤੋਂ ਤੁਰੰਤ ਪ੍ਰਭਾਵ ਨਾਲ ਸੂਬੇ ਵਿੱਚ ਲਾਗੂ ਹੋ ਗਿਆ। ਇਸ ਤਹਿਤ ਡੀਜ਼ਲ ਦੀ ਕੀਮਤ ਵਿੱਚ 3.01 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹੁਣ ਤੱਕ ਡੀਜ਼ਲ 83 ਰੁਪਏ ਦੇ ਕਰੀਬ ਮਿਲ ਰਿਹਾ ਸੀ। ਹੁਣ ਇਸ ਦੇ ਰੇਟ 86 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਇਸ ਤਰ੍ਹਾਂ ਲਗਾਇਆ ਜਾਂਦੈ ਵੈਟ
ਕਰ ਅਤੇ ਆਬਕਾਰੀ ਵਿਭਾਗ ਨੇ ਸ਼ਨੀਵਾਰ ਰਾਤ ਤੋਂ ਡੀਜ਼ਲ ‘ਤੇ ਵੈਟ ਵਧਾ ਦਿੱਤਾ। ਡੀਜ਼ਲ ‘ਤੇ ਵੈਟ 4.40 ਰੁਪਏ ਪ੍ਰਤੀ ਲੀਟਰ ਤੋਂ ਵਧਾ ਕੇ 7.40 ਰੁਪਏ ਕਰ ਦਿੱਤਾ ਗਿਆ। ਸ਼ਿਮਲਾ ਵਿੱਚ ਡੀਜ਼ਲ ਦੀ ਕੀਮਤ 83.16 ਰੁਪਏ ਪ੍ਰਤੀ ਲੀਟਰ ਤੋਂ ਹੁਣ 86.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h