ਮੰਗਲਵਾਰ, ਸਤੰਬਰ 16, 2025 03:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

”ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ”

by Gurjeet Kaur
ਦਸੰਬਰ 6, 2024
in ਧਰਮ
0

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਸਾਹਿਬ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ,ਬਾਬਾ ਅਣੀ ਰਾਇ ਜੀ ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ।

ਅੋਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। 1675 ਦੇ ਦਿਨ ਕਸ਼ਮੀਰੀ ਪੰਡਿਤਾਂ ਦਾ ਇਕ ਜੱਥਾ ਵੀ ਚੱਕ ਨਾਨਕੀ ਆਇਆ। ਉਹ ਇਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਅਪਣੇ ਨਾਲ ਲੈ ਕੇ ਆਏ ਸਨ। ਭਾਈ ਕਿਰਪਾ ਰਾਮ, ਕਸ਼ਮੀਰ ਵਿਚ ਸਿੱਖ ਧਰਮ ਦੇ ਸੱਭ ਤੋਂ ਵੱਡੇ ਪ੍ਰਚਾਰਕਾਂ ਵਿਚੋਂ ਇਕ ਸਨ। ਕਸ਼ਮੀਰੀ ਬ੍ਰਾਹਮਣ ਇਸ ਸਿੱਖ ਆਗੂ ਦੀ ਬਾਂਹ ਫੜ ਕੇ ਚੱਕ ਨਾਨਕੀ ਆਏ ਅਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ ਹੋਏ।

ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁੜੀ ਨਹੀਂ ਹੋਇਆ।

 

 

 

ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ”ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਪੰਡਿਤ ਮੁਸਲਮਾਨ ਬਣ ਜਾਣਗੇ।” ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ।

ਗੁਰੂ ਜੀ ਨੇ ਕਿਹਾ ਇਸ ਸਮੇਂ ਕਿਸੇ ਮਹਾਨ ਆਤਮਾ ਦੀ ਕੁਰਬਾਨੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੱਨਾਟਾ ਛਾ ਗਿਆ।ਇਸ ਸਮੇਂ ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ।

 

 

ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ। ਇਸ ਤਰ੍ਹਾਂ ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ।

 

ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਵਿੱਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ।

ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿੱਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕੜ ਲਈ ਹੈ।

 

ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ਵਿੱਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।

Tags: #Srigurutegbhadhurji #Gurgaddidiwas #Sikhguru #Sikh #PropunjabtvMartyrdomDay
Share209Tweet131Share52

Related Posts

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025
Load More

Recent News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.