Laljit Singh Bhullar: ਬੱਸ ਨਿਰਮਾਣ ਦੇ ਖੇਤਰ ਵਿੱਚ ਮੋਹਰੀ ਕੰਪਨੀ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਦੀ ਇੱਛਾ ਜਤਾਈ ਹੈ। ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਚਲਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਿੰਦੂਜਾ ਗਰੁੱਪ ਦਾ ਵਫ਼ਦ ਮਿਲਿਆ।
ਦੱਸ ਦਈਏ ਕਿ ਇਸ ਵਫ਼ਦ ਵਿੱਚ ਐਸ.ਕੇ. ਚੱਢਾ ਸੀਨੀਅਰ ਐਡਵਾਈਜ਼ਰ ਹਿੰਦੂਜਾ ਗਰੁੱਪ, ਪਿਯੂਸ਼ ਜ਼ੋਨਲ ਹੈਡ ਅਸ਼ੋਕ ਲੇਅਲੈਂਡ, ਅਮਨ ਖੰਨਾ ਬਿਜ਼ਨਸ ਹੈਡ ਮਾਈਂਡ ਸਪੇਸ, ਨਰੇਸ਼ ਅਰੋੜਾ ਜ਼ੋਨਲ ਮੈਨੇਜਰ ਇੰਡਸਇੰਡ ਬੈਂਕ ਅਤੇ ਸਚਿਨ ਨਿਝਾਵਨ ਚੀਫ਼ ਕਮਰਸ਼ੀਅਲ ਆਫ਼ਿਸਰ ਸਵਿੱਚ ਮੋਬੀਲਿਟੀ ਸ਼ਾਮਲ ਸੀ।
ਉਨ੍ਹਾਂ ਕੈਬਨਿਟ ਮੰਤਰੀ ਨੂੰ ਕੰਪਨੀ ਦੇ ਉਤਪਾਦਾਂ ਦੀ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲੈਕਟ੍ਰਿਕ ਵਾਹਨ ਨੀਤੀ ਲਿਆਂਦੀ ਗਈ ਹੈ, ਇਸ ਲਈ ਕੰਪਨੀ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨਿਰਮਾਣ ਤਹਿਤ ਛੋਟੀ ਬੱਸ ਬਣਾਉਣ ਦੀ ਇੱਛਾ ਰੱਖਦੀ ਹੈ। ਉਨ੍ਹਾਂ ਦੱਸਿਆ ਕਿ ਉਹ ਸਰਕਾਰ ਨਾਲ ਭਾਈਵਾਲੀ ਕਰਕੇ ਸੂਬੇ ਵਿੱਚ ਡਰਾਈਵਰ ਟ੍ਰੇਨਿੰਗ ਇੰਸਟੀਚਿਊਟ ਵੀ ਖੋਲ੍ਹਣ ਲਈ ਤਿਆਰ ਹੈ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਪੰਜਾਬ ਇਲੈਕਟ੍ਰਿਕ ਵਾਹਨ ਨੀਤੀ (ਪੀਈਵੀਪੀ)- 2022 ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸੂਬੇ ਦੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਨੀਤੀ ਤਹਿਤ ਵਾਹਨਾਂ ਦੇ ਪ੍ਰਦੂਸ਼ਣ ਨਿਕਾਸ ਨੂੰ ਘਟਾਉਣ, ਬੁਨਿਆਦੀ ਢਾਂਚੇ ਦਾ ਨਿਰਮਾਣ, ਖੋਜ ਅਤੇ ਵਿਕਾਸ, ਰੋਜ਼ਗਾਰ ਦੇ ਮੌਕੇ, ਸਥਿਰਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੰਜਾਬ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਬੈਟਰੀਆਂ ਦੇ ਨਿਰਮਾਣ ਲਈ ਇਕ ਪਸੰਦੀਦਾ ਸਥਾਨ ਵਜੋਂ ਸਥਾਪਤ ਕੀਤਾ ਜਾ ਸਕੇਗਾ।
The @HindujaGroup, a leading bus manufacturing company, has shown its interest to manufacture electric vehicles in Punjab. On the sideline of the Punjab Investors Summit-2023, the delegation of the Hinduja company called on Transport Minister @LaljitBhullar.@invest_punjab
— Government of Punjab (@PunjabGovtIndia) February 24, 2023
ਹਿੰਦੂਜਾ ਗਰੁੱਪ ਦੇ ਵਫ਼ਦ ਨੇ ਪੰਜਾਬ ਦੀ ਵਿਆਪਕ ਇਲੈਕਟ੍ਰਿਕ ਵਾਹਨ ਨੀਤੀ ਦੀ ਸ਼ੁਰੂਆਤ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਮੁੱਖ ਮੰਤਰੀ ਨੂੰ ਸੂਬੇ ਦੀ ਬਿਹਤਰੀ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਨ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉੱਦਮੀ, ਮਿਹਨਤੀ ਅਤੇ ਸਮਰਪਿਤ ਲੋਕਾਂ ਦੀ ਧਰਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰਥਕ ਤੇ ਅਨੁਕੂਲ ਨੀਤੀਆਂ ਨਾਲ ਉੱਚ ਪੱਧਰੇ ਬੁਨਿਆਦੀ ਢਾਂਚੇ ਕਾਰਨ ਹੀ ਪੰਜਾਬ ਬਦਲਾਅ ਦੀ ਦਹਿਲੀਜ਼ ‘ਤੇ ਖੜਾ ਹੈ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇਣ ਹਿੱਤ ਉਪਲਬਧ ਕਰਵਾਏ ਜਾ ਰਹੇ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਵੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h