Hockey WC 2023 : ਹਾਕੀ ਵਿਸ਼ਵ ਕੱਪ ‘ਚ 9ਵੇਂ ਤੋਂ 16ਵੇਂ ਸਥਾਨ ਲਈ ਵਰਗੀਕਰਣ ਮੈਚਾਂ ‘ਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਇਆ। ਮੈਚ ‘ਚ ਭਾਰਤ ਨੇ ਜਾਪਾਨ ਨੂੰ 8-0 ਨਾਲ ਹਰਾ ਦਿੱਤਾ। ਭਾਰਤ ਵਲੋਂ ਮਨਦੀਪ ਸਿੰਘ ਤੇ ਅਭਿਸ਼ੇਕ ਨੇ ਗੋਲ ਕੀਤੇ ਹਨ। ਇਸ ਤੋਂ ਬਾਅਦ ਭਾਰਤ ਵਲੋਂ ਵਿਵੇਕ ਸਾਗਰ ਪ੍ਰਸਾਦ ਨੇ ਤੀਜਾ ਗੋਲ ਕੀਤਾ। ਇਸ ਤੋਂ ਬਾਅਦ ਅਭਿਸ਼ੇਕ ਨੇ ਭਾਰਤ ਲਈ ਚੌਥਾ ਗੋਲ ਕੀਤਾ । ਆਖਰੀ ਸਮੇਂ ‘ਚ ਹਰਮਨਪ੍ਰੀਤ ਨੇ ਪੰਜਵਾਂ ਤੇ ਮਨਪ੍ਰੀਤ ਨੇ 6ਵਾਂ ਗੋਲ ਕੀਤਾ। ਹਰਮਨਪ੍ਰੀਤ ਨੇ 7ਵਾਂ ਗੋਲ ਕਰਕੇ ਭਾਰਤ ਨੂੰ ਜਾਪਾਨ ਖ਼ਿਲੀਫ 7-0 ਦੀ ਅਜੇਤੂ ਬੜ੍ਹਤ ਦਿਵਾ ਦਿੱਤੀ। ਇਸ ਤੋਂ ਬਾਅਦ ਸੁਖਜੀਤ ਸਿੰਘ ਨੇ ਆਖਰੀ ਪਲਾਂ ‘ਚ 8ਵਾਂ ਗੋਲ ਕੀਤਾ। ਇਸ ਤਰ੍ਹਾਂ ਮੈਚ ‘ਚ ਭਾਰਤ ਨੇ ਜਾਪਾਨ ਨੂੰ 8-0 ਨਾਲ ਹਰਾ ਦਿੱਤਾ। ਭਾਰਤ ਨੇ ਜਾਪਾਨ ਨੂੰ ਪੂਰੇ ਮੈਚ ‘ਚ ਆਪਣਾ ਦਬਦਬਾ ਬਣਾਉਂਦੇ ਹੋਏ ਜਾਪਾਨ ਦੀ ਟੀਮ ਨੂੰ ਕੋਈ ਮੌਕਾ ਨਹੀਂ ਦਿੱਤਾ। ਸਿੱਟੇ ਵਜੋਂ ਜਾਪਾਨ ਦੀ ਟੀਮ ਗੋਲ ਨਹੀਂ ਕਰ ਸਕੀ ਤੇ 8-0 ਦੇ ਵੱਡੇ ਫਰਕ ਨਾਲ ਮੈਚ ਹਾਰ ਗਈ।
ਪਿਛਲੇ 14 ਵਿਸ਼ਵ ਕੱਪਾਂ ਵਿੱਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਖ਼ਰਾਬ ਪ੍ਰਦਰਸ਼ਨ 1986 ਵਿੱਚ ਲੰਡਨ ਵਿੱਚ ਹੋਇਆ ਸੀ ਜਦੋਂ ਟੀਮ 12ਵੇਂ ਅਤੇ ਆਖਰੀ ਸਥਾਨ ’ਤੇ ਰਹੀ ਸੀ। ਇਸ ਵਿਸ਼ਵ ਕੱਪ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ। ਭਾਰਤ ਕਰੋ ਜਾਂ ਮਰੋ ਦੇ ਕ੍ਰਾਸਓਵਰ ਮੈਚ ਵਿੱਚ ਨਿਊਜ਼ੀਲੈਂਡ ਤੋਂ ਹਾਰ ਕੇ ਖ਼ਿਤਾਬੀ ਦੌੜ ਤੋਂ ਬਾਹਰ ਹੋ ਗਿਆ ਸੀ। ਭਾਰਤ ਨੇ ਦੋ ਗੋਲਾਂ ਦੀ ਬੜ੍ਹਤ ਗੁਆ ਲਈ ਅਤੇ ਨਿਯਮਤ ਸਮੇਂ ਤੱਕ ਸਕੋਰ 3-3 ਨਾਲ ਬਰਾਬਰ ਰਿਹਾ। ਇਸ ਤੋਂ ਬਾਅਦ ਪੈਨਲਟੀ ਸ਼ੂਟਆਊਟ ਨਾਲ ਫੈਸਲਾ ਕੀਤਾ ਗਿਆ ਜਿਸ ‘ਚ ਜਾਪਾਨ ਨੇ ਭਾਰਤ ਨੂੰ 5-4 ਨਾਲ ਹਰਾ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h