Hola Mohalla: ਹੋਲਾ ਮੁਹੱਲਾ ਇਸ ਵਾਰ 3 ਤੋਂ 8 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮੁਹੱਲਾ ਢੋਲ ਅਤੇ ਨਗਾੜਿਆਂ ਦੀ ਗੂੰਜ ਨਾਲ ਵੀਰਵਾਰ ਰਾਤ 12 ਵਜੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਸੰਗਤਾਂ ਹਾਜ਼ਰ ਸਨ। ਕਿਲਾ ਆਨੰਦਗੜ੍ਹ ਸਾਹਿਬ ਵਿਖੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ |
ਦੱਸ ਦਈਏ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਖਾਲਸਾ ਜਾਹੋਜਲਾਲ ਦੇ ਪ੍ਰਤੀਕ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਹੋਲਾ ਮਹੱਲਾ 3 ਮਾਰਚ ਤੋਂ 8 ਮਾਰਚ ਤੱਕ ਮਨਾਇਆ ਜਾ ਰਿਹਾ ਹੈ। 3 ਤੋਂ 5 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ 6 ਤੋਂ 8 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।
ਇਨ੍ਹਾਂ 6 ਦਿਨਾਂ ਤੱਕ ਸ਼੍ਰੀ ਆਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖਾਲਸਾਈ ਰੰਗ ਵਿੱਚ ਰੰਗਿਆ ਜਾਵੇਗਾ। ਖਾਲਸਾ ਪੰਥ ਹੋਲੀ ਨਹੀਂ ਖੇਡਦਾ, ਹੋਲਾ ਖੇਡਦਾ ਹੈ ਅਤੇ ਮਹੱਲੇ ਖਿੱਚਦਾ ਹੈ। ਹੋਲੀ ਦੇ ਅਗਲੇ ਦਿਨ ਆਨੰਦਪੁਰ ਸਾਹਿਬ ਵਿਖੇ ਬਹੁਤ ਵੱਡਾ ਮੇਲਾ ਲੱਗਦਾ ਹੈ ਜਿਸ ਨੂੰ ‘ਹੋਲਾ ਮਹੱਲਾ’ ਕਿਹਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h