Punjab School Reopen: ਨਵੇਂ ਸਾਲ ਦੀ ਆਮਦ ਤੋਂ ਬਾਅਦ ਪੰਜਾਬ ‘ਚ ਠੰਡ ਬਹੁਤ ਜਿਆਦਾ ਵੱਧ ਗਈ ਹੈ।ਗਹਿਰੀ ਸੰਘਣੀ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ ਤੇ ਕਈ ਹਾਦਸਿਆਂ ਦਾ ਕਾਰਨ ਵੀ ਬਣ ਰਹੀ ਹੈ।ਮੌਸਮ ਵਿਭਾਗ ਵਲੋਂ ਅਗਲੇ 2 ਦਿਨਾਂ ਤੱਕ ਸੂਬੇ ‘ਚ ਰੈੱਡ ਅਲਰਟ ਐਲਾਨ ਕੀਤਾ ਹੈ।
ਪਿਛਲੇ ਕੁਝ ਦਿਨਾਂ ਤੋਂ ਉੱਤਰੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਕਾਰਨ ਲੋਕ ਘਰਾਂ ਵਿੱਚ ਕੈਦ ਹੋਣ ਲਈ ਮਜਬੂਰ ਹਨ। ਕੜਾਕੇ ਦੀ ਠੰਢ ਕਾਰਨ ਦੇਸ਼ ਦੇ ਕਈ ਰਾਜਾਂ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਕਈ ਰਾਜਾਂ ਵਿੱਚ ਠੰਢ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਦਿੱਲੀ,ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਸਕੂਲਾਂ ਵਿੱਚ ਵਧਦੀ ਠੰਢ ਕਾਰਨ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਕਈ ਰਾਜਾਂ ਵਿੱਚ ਤਾਂ 8ਵੀਂ ਜਮਾਤ ਤੱਕ ਹੀ ਬੰਦ ਕਰ ਦਿੱਤੀ ਗਈ ਹੈ, ਜਦੋਂ ਕਿ ਕਈ ਰਾਜਾਂ ਵਿੱਚ 12ਵੀਂ ਤੱਕ ਹੀ ਛੁੱਟੀ ਕਰ ਦਿੱਤੀ ਗਈ ਹੈ।
ਪੰਜਾਬ
ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ਵਧਾ ਕੇ 08 ਜਨਵਰੀ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ 9 ਜਨਵਰੀ ਤੋਂ ਸਕੂਲ ਮੁੜ ਖੁੱਲ੍ਹਣਗੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h