ਬੁੱਧਵਾਰ, ਅਕਤੂਬਰ 21, 2026 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

by Pro Punjab Tv
ਅਕਤੂਬਰ 21, 2026
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0
  •  ਰਾਜ ਸਭਾ ਮੈਂਬਰ ਨੇ ਕਿਹਾ, ਪੀੜਤ ਪਰਿਵਾਰਾਂ ਨਾਲ ਗ੍ਰਹਿ ਮੰਤਰੀ ਦੀ ਮੁਲਾਕਾਤ ਨੇ ਨਸ਼ਿਆਂ ਦੇ ਸੰਕਟ ਦੀ ਮਨੁੱਖੀ ਤ੍ਰਾਸਦੀ ਨੂੰ ਉਜਾਗਰ ਕੀਤਾ ਅਤੇ ਪੰਜਾਬ ਸਰਕਾਰ ‘ਤੇ ਕਾਰਵਾਈ ਲਈ ਦਬਾਅ ਵਧਾਇਆ

ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕਹਿਰ ਤੋਂ ਪ੍ਰਭਾਵਿਤ ਲੋਕਾਂ ਅਤੇ ਆਪਣੇ ਪਿਆਰਿਆਂ ਨੂੰ ਗੁਆ ਚੁੱਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀ ਪੀੜਾ ਸੁਣਨ ਨਾਲ ਨਿਆਂ ਦੀ ਉਡੀਕ ਕਰ ਰਹੇ ਪਰਿਵਾਰਾਂ ਦੀ ਆਵਾਜ਼ ਨੂੰ ਕੌਮੀ ਪੱਧਰ ‘ਤੇ ਵਿਸ਼ੇਸ਼ ਤਵੱਜੋ ਮਿਲੀ ਹੈ। ਇਹ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਦਾ ਇੱਕ ਨਿਰਣਾਇਕ ਪਲ ਹੈ। ਇਹ ਗੱਲ ਰਾਜ ਸਭਾ ਮੈਂਬਰ ਸ੍ਰੀ ਸਤਨਾਮ ਸਿੰਘ ਸੰਧੂ ਨੇ ਮੰਗਲਵਾਰ ਨੂੰ ਕਹੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ, ਹਰ ਪੱਧਰ ‘ਤੇ ਜਵਾਬਦੇਹੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਨਿਆਂ ਯਕੀਨੀ ਬਣਾਉਣ ਦੇ ਸੰਕਲਪ ਨਾਲ ਅੱਗੇ ਵਧਾਉਣਾ ਲਾਜ਼ਮੀ ਹੈ।

ਸੰਧੂ ਨੇ ਕਿਹਾ, “ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਇਕੱਲਿਆਂ ਸੰਘਰਸ਼ ਕਰਨ ਲਈ ਨਹੀਂ ਛੱਡਿਆ ਜਾਣਾ ਚਾਹੀਦਾ। ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਿਰਪੱਖਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ ਅਤੇ ਨਿਆਂ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਰਾਹ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਸ੍ਰੀ ਅਮਿਤ ਸ਼ਾਹ ਵੱਲੋਂ ਪ੍ਰਭਾਵਿਤ ਪਰਿਵਾਰਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਾ ਅਤੇ ਉਨ੍ਹਾਂ ਨੂੰ ਇਹ ਭਰੋਸਾ ਦੇਣਾ ਕਿ ਨਿਆਂ ਦੇ ਰਾਹ ਵਿੱਚ ਕੋਈ ਵੀ ਤਾਕਤ ਅੜਿੱਕਾ ਨਹੀਂ ਬਣ ਸਕਦੀ, ਇਹ ਸਪੱਸ਼ਟ ਸੰਦੇਸ਼ ਹੈ ਕਿ ਉਨ੍ਹਾਂ ਦੀ ਪੀੜਾ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ।”

ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕਰਨ ਲਈ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਗ੍ਰਹਿ ਮੰਤਰੀ ਦੀ ਇਹ ਪਹਿਲ ਪੰਜਾਬ ਦੇ ਨਸ਼ਿਆਂ ਦੇ ਸੰਕਟ ਨੂੰ ਇਸ ਦੇ ਮਨੁੱਖੀ ਪੱਖ ਤੋਂ ਸਮਝਣ ਅਤੇ ਇਸ ਦੇ ਹੱਲ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਅੰਕੜਿਆਂ, ਕਾਨੂੰਨ ਲਾਗੂ ਕਰਨ ਦੀਆਂ ਕਾਰਵਾਈਆਂ ਅਤੇ ਸਿਆਸੀ ਬਿਆਨਾਂ ਤੋਂ ਇਲਾਵਾ ਅਜਿਹੇ ਪਰਿਵਾਰ ਵੀ ਹਨ, ਜੋ ਆਪਣੇ ਪਿਆਰਿਆਂ ਨੂੰ ਗੁਆਉਣ ਦੇ ਅਸਹਿ ਦੁੱਖ ਅਤੇ ਅਣਸੁਲਝੇ ਸਵਾਲਾਂ ਨਾਲ ਜੀ ਰਹੇ ਹਨ। ਗ੍ਰਹਿ ਮੰਤਰੀ ਨੇ ਉਨ੍ਹਾਂ ਦੇ ਮਾਮਲਿਆਂ ਨੂੰ ਨਿੱਜੀ ਤੌਰ ‘ਤੇ ਸੁਣਿਆ, ਉਨ੍ਹਾਂ ਦੀ ਪੀੜਾ ਨੂੰ ਸਮਝਿਆ ਅਤੇ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ। ਇਸ ਸਿੱਧੇ ਸੰਵਾਦ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਉਹ ਕੌਮੀ ਧਿਆਨ ਦਿਵਾਇਆ ਹੈ, ਜਿਸ ਦੀ ਉਹ ਹੱਕਦਾਰ ਹਨ।”

ਤੁਰ ਬੰਜਾਰਾ ਦੇ ਆਪਣੇ ਦੌਰੇ ਦੌਰਾਨ ਗ੍ਰਹਿ ਮੰਤਰੀ ਦੇ ਨਾਲ ਮੌਜੂਦ ਰਹੇ ਸ੍ਰੀ ਸੰਧੂ ਨੇ ਦੱਸਿਆ ਕਿ ਸ੍ਰੀ ਅਮਿਤ ਸ਼ਾਹ ਨੇ ਸਵਰਗੀ ਗੁਲਜ਼ਾਰ ਸਿੰਘ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਮੋਹਨਜੀਤ ਸ਼ੇਰੋਂ ਅਤੇ ਸਮਨਦੀਪ ਸਿੰਘ ਦੀ ਮਾਤਾ ਨਾਲ ਵੀ ਵੱਖ-ਵੱਖ ਮੁਲਾਕਾਤਾਂ ਕੀਤੀਆਂ। ਗ੍ਰਹਿ ਮੰਤਰੀ ਨੇ ਸਾਰਿਆਂ ਦੀਆਂ ਚਿੰਤਾਵਾਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਨਿਆਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ।

ਸ੍ਰੀ ਸੰਧੂ ਨੇ ਦੱਸਿਆ ਕਿ ਗੱਲਬਾਤ ਦੌਰਾਨ ਦੁਖੀ ਪਰਿਵਾਰਾਂ ਨੇ ਆਪਣੇ ਮ੍ਰਿਤਕ ਪਰਿਵਾਰਕ ਮੈਂਬਰਾਂ ਦੀਆਂ ਭੋਗ ਰਸਮਾਂ ਲੰਬੇ ਸਮੇਂ ਤੋਂ ਨਾ ਹੋ ਸਕਣ ਕਾਰਨ ਵੀ ਆਪਣੀ ਪੀੜਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਇਸ ਚਿੰਤਾ ਨੂੰ ਵੀ ਗੰਭੀਰਤਾ ਨਾਲ ਲਿਆ ਅਤੇ ਪਰਿਵਾਰਾਂ ਨੂੰ ਨਿਆਂ ਮਿਲਣ ਅਤੇ ਭੋਗ ਰਸਮਾਂ ਹੋਣ ਦਾ ਭਰੋਸਾ ਦਿੱਤਾ। ਇਸ ਨਾਲ ਲੰਬੇ ਸਮੇਂ ਤੋਂ ਦੁੱਖ ਅਤੇ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਹੌਸਲਾ ਮਿਲਿਆ ਹੈ।

ਸ੍ਰੀ ਸੰਧੂ ਨੇ ਕਿਹਾ, “ਇਨ੍ਹਾਂ ਪਰਿਵਾਰਾਂ ਲਈ ਨਿਆਂ ਕੋਈ ਅਮੂਰਤ ਸਿਆਸੀ ਵਾਅਦਾ ਨਹੀਂ, ਸਗੋਂ ਜਵਾਬਦੇਹੀ, ਸਨਮਾਨ ਅਤੇ ਮਨ ਦੀ ਸ਼ਾਂਤੀ ਨਾਲ ਜੁੜੀ ਇੱਕ ਨਿੱਜੀ ਤੇ ਗੰਭੀਰ ਮੰਗ ਹੈ। ਆਪਣੇ ਵਿਛੜਿਆਂ ਲਈ ਸਨਮਾਨ ਨਾਲ ਸੋਗ ਮਨਾਉਣਾ ਉਨ੍ਹਾਂ ਦਾ ਹੱਕ ਹੈ ਅਤੇ ਇਸ ਹੱਕ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਨਿਆਂ ਦੀ ਉਨ੍ਹਾਂ ਦੀ ਮੰਗ ‘ਤੇ ਵੀ ਬਿਨਾਂ ਦੇਰੀ ਦੇ ਕਾਰਵਾਈ ਹੋਣੀ ਚਾਹੀਦੀ ਹੈ। ਸ੍ਰੀ ਅਮਿਤ ਸ਼ਾਹ ਨੇ ਦੋਵਾਂ ਮਸਲਿਆਂ ਨੂੰ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨਾਲ ਸੁਣਿਆ।”

ਦੁਸਹਿਰੇ ਦੇ ਮੌਕੇ ‘ਤੇ ਗ੍ਰਹਿ ਮੰਤਰੀ ਦੇ ਦੌਰੇ ਦੀ ਮਹੱਤਤਾ ਉਜਾਗਰ ਕਰਦਿਆਂ ਸ੍ਰੀ ਸੰਧੂ ਨੇ ਕਿਹਾ ਕਿ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਇਹ ਤਿਉਹਾਰ ਪੰਜਾਬ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਨਸ਼ਿਆਂ ਦੇ ਕਹਿਰ ਨੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਡੂੰਘਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਨੂੰ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਤਬਾਹ ਕਰਨ ਅਤੇ ਇਸ ਬੁਰਾਈ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਵੇਂ ਸੰਕਲਪ ਵਜੋਂ ਲਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ, “ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਜ਼ਮੀਨੀ ਪੱਧਰ ‘ਤੇ ਠੋਸ ਕਾਰਵਾਈ ਵਿੱਚ ਬਦਲਣਾ ਚਾਹੀਦਾ ਹੈ। ਪੰਜਾਬ ਸਿਰਫ਼ ਬਿਆਨਬਾਜ਼ੀ ਨਾਲ ਨਸ਼ਿਆਂ ਦੇ ਕਹਿਰ ‘ਤੇ ਕਾਬੂ ਨਹੀਂ ਪਾ ਸਕਦਾ। ਇਸ ਲਈ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਸਮਝੌਤੇ ਦੇ ਸਖ਼ਤ ਕਾਰਵਾਈ, ਹਰ ਪੱਧਰ ‘ਤੇ ਜਵਾਬਦੇਹੀ ਅਤੇ ਅੱਗੇ ਆ ਕੇ ਆਪਣੀ ਗੱਲ ਰੱਖਣ ਵਾਲਿਆਂ ਦੀ ਭਰੋਸੇਯੋਗ ਸੁਰੱਖਿਆ ਲਾਜ਼ਮੀ ਹੈ। ਪੀੜਤਾਂ ਨੂੰ ਨਿਆਂ ਅਤੇ ਨਾਗਰਿਕਾਂ ਵਿੱਚ ਭਰੋਸਾ ਪੈਦਾ ਕੀਤੇ ਬਿਨਾਂ ਨਸ਼ਿਆਂ ਵਿਰੁੱਧ ਲੜਾਈ ਆਪਣੇ ਉਦੇਸ਼ ਨੂੰ ਪੂਰਾ ਨਹੀਂ ਕਰ ਸਕਦੀ।”

ਸ੍ਰੀ ਸੰਧੂ ਨੇ ਦੁਖੀ ਪਰਿਵਾਰਾਂ ਦੀਆਂ ਲਗਾਤਾਰ ਕਾਇਮ ਚਿੰਤਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਥਿਤੀ ਸਿਰਫ਼ ਭਰੋਸਿਆਂ ਦੀ ਨਹੀਂ, ਸਗੋਂ ਸਪੱਸ਼ਟ ਜਵਾਬਾਂ ਅਤੇ ਠੋਸ ਪ੍ਰਗਤੀ ਦੀ ਮੰਗ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਵਿੱਚ ਹੋ ਰਹੀ ਦੇਰੀ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਜਿੱਥੇ ਲੋੜ ਹੋਵੇ ਉੱਥੇ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਵੱਲੋਂ ਉਠਾਏ ਗਏ ਮਾਮਲਿਆਂ ਵਿੱਚ ਠੋਸ ਕਾਰਵਾਈ ਕਰਕੇ ਦਿਖਾਉਣਾ ਚਾਹੀਦਾ ਹੈ।

ਸ੍ਰੀ ਸੰਧੂ ਨੇ ਕਿਹਾ, “ਜਦੋਂ ਪਰਿਵਾਰ ਅਜੇ ਵੀ ਨਿਆਂ ਦੀ ਉਡੀਕ ਕਰ ਰਹੇ ਹੋਣ, ਤਾਂ ਸਰਕਾਰ ਅਵੇਸਲੀ ਨਹੀਂ ਰਹਿ ਸਕਦੀ। ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਹੋਈ ਪ੍ਰਗਤੀ ਬਾਰੇ ਸਪੱਸ਼ਟ ਜਾਣਕਾਰੀ ਮਿਲਣੀ ਚਾਹੀਦੀ ਹੈ। ਜ਼ਿੰਮੇਵਾਰ ਲੋਕਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਹ ਭਰੋਸਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਵਿਅਕਤੀ ਜਾਂ ਨੈੱਟਵਰਕ ਕਾਨੂੰਨ ਦੀ ਪਹੁੰਚ ਤੋਂ ਬਾਹਰ ਰਹਿ ਕੇ ਕੰਮ ਨਹੀਂ ਕਰ ਸਕਦਾ। ਸੂਬਾ ਸਰਕਾਰ ਨੂੰ ਆਪਣੇ ਐਲਾਨੇ ਵਾਅਦਿਆਂ ਅਤੇ ਵਚਨਬੱਧਤਾਵਾਂ ਨੂੰ ਮਾਪਣਯੋਗ ਨਤੀਜਿਆਂ ਵਿੱਚ ਬਦਲਣਾ ਹੋਵੇਗਾ।”

ਸ੍ਰੀ ਸੰਧੂ ਨੇ ਅੱਗੇ ਕਿਹਾ ਕਿ ਸ੍ਰੀ ਅਮਿਤ ਸ਼ਾਹ ਦੀ ਇਸ ਪਹਿਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਸਿੱਧੇ ਤੌਰ ‘ਤੇ ਸੁਣਨ ਨਾਲ ਉਨ੍ਹਾਂ ਦੀ ਨਿਆਂ ਦੀ ਮੰਗ ਸਥਾਨਕ ਪੱਧਰ ਦੀ ਸ਼ਿਕਾਇਤ ਤੱਕ ਸੀਮਿਤ ਨਹੀਂ ਰਹੀ, ਸਗੋਂ ਇਹ ਨਸ਼ਿਆਂ ਵਿਰੁੱਧ ਲੜਾਈ ਅਤੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਲਈ ਦੇਸ਼ ਦੀ ਵਿਆਪਕ ਵਚਨਬੱਧਤਾ ਦਾ ਅਹਿਮ ਹਿੱਸਾ ਬਣ ਗਈ ਹੈ।

ਸ੍ਰੀ ਸੰਧੂ ਨੇ ਕਿਹਾ, “ਪੰਜਾਬ ਦਾ ਭਵਿੱਖ ਨਸ਼ਾ ਮੁਕਤ ਹੋਣਾ ਚਾਹੀਦਾ ਹੈ ਅਤੇ ਇਸ ਭਵਿੱਖ ਦੀ ਨੀਂਹ ਨਿਆਂ, ਜਵਾਬਦੇਹੀ ਅਤੇ ਲੋਕਾਂ ਦੇ ਭਰੋਸੇ ‘ਤੇ ਟਿਕੀ ਹੋਣੀ ਚਾਹੀਦੀ ਹੈ। ਸ੍ਰੀ ਅਮਿਤ ਸ਼ਾਹ ਦੀ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਨੇ ਉਨ੍ਹਾਂ ਨੂੰ ਇਕਜੁੱਟਤਾ ਅਤੇ ਸਹਿਯੋਗ ਦਾ ਮਜ਼ਬੂਤ ਸੰਦੇਸ਼ ਦਿੱਤਾ ਹੈ ਅਤੇ ਇਸ ਮਿਸ਼ਨ ਨੂੰ ਹੋਰ ਤਤਕਾਲਤਾ ਪ੍ਰਦਾਨ ਕੀਤੀ ਹੈ। ਇਸ ਸੰਕਲਪ ਦੀ ਅਸਲ ਪਰਖ ਉਦੋਂ ਹੋਵੇਗੀ, ਜਦੋਂ ਹਰ ਸ਼ਿਕਾਇਤ ਨੂੰ ਬਣਦਾ ਧਿਆਨ ਮਿਲੇਗਾ, ਹਰ ਪੀੜਤ ਪਰਿਵਾਰ ਦੀ ਆਵਾਜ਼ ਸੁਣੀ ਜਾਵੇਗੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਤਬਾਹ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਨਿਰਣਾਇਕ ਕਾਰਵਾਈ ਕੀਤੀ ਜਾਵੇਗੀ।”

Tags: Amit Shahamit shah visit in punjabHome Minister Amit Shah’s direct outreach to drug victims in Punjab has placed justice and accountability at the core of the fight against drugs: MP Satnam Singh Sandhulatest newsMP SATNAM SINGH SANDHUpunjab news
Share199Tweet124Share50

Related Posts

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026
Load More

Recent News

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.