ਮੰਗਲਵਾਰ, ਦਸੰਬਰ 9, 2025 06:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਭਰਨ ਲੱਗੀ ਸੂਬੇ ਦਾ ਖਾਲੀ ਖ਼ਜ਼ਾਨਾ, ਨਹੀਂ ਆਉਣ ਦਿੱਤਾ ਜਾਵੇਗਾ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ: ਵਿੱਤ ਮੰਤਰੀ ਚੀਮਾ

ਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ (Inter-Regional Youth and Folk Fair) 'ਚ ਸ਼ਿਰਕਤ ਕਰਨ ਪਹੁੰਚੇ।

by Bharat Thapa
ਨਵੰਬਰ 10, 2022
in ਪੰਜਾਬ
0

Finance Minister Cheema: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਵੀਰਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ (Inter-Regional Youth and Folk Fair) ‘ਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੂੰ ਵਿਰਸੇ ‘ਚ ਖਾਲੀ ਖ਼ਜ਼ਾਨਾ ਮਿਲਿਆ ਪਰ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੁਣ ਸੂਬੇ ਦਾ ਖ਼ਜ਼ਾਨਾ ਭਰਨ ਲੱਗਾ ਹੈ, ਮਾਲੀਆ ਪ੍ਰਾਪਤੀ ਵਧੀ ਹੈ ਅਤੇ ਚੋਰ ਮੋਰੀਆਂ ਬੰਦ ਕਰਕੇ ਮਾਨ ਸਰਕਾਰ ਨੇ ਲੀਡਰਾਂ ਦੇ ਘਰਾਂ ‘ਚ ਜਾਂਦਾ ਪੈਸਾ ਰੋਕ ਦਿੱਤਾ ਹੈ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੰਦਿਆਂ ਕਿ ਪੰਜਾਬ ਸਰਕਾਰ, ਪੰਜਾਬੀ ਯੂਨੀਵਰਸਿਟੀ ਦੇ ਨਾਲ ਖੜ੍ਹੀ ਹੈ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਵਿੱਤੀ ਸੰਕਟ ਨਹੀਂ ਆਉਣ ਦੇਵੇਗੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਅਮਲੇ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਤਨਖਾਹਾਂ ਦੇਣ ਲਈ 9 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਹਲਕਾ ਕਰਨ ਲਈ ਵੀ ਸਰਕਾਰ ਆਪਣਾ ਬਣਦਾ ਯੋਗਦਾਨ ਪਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ‘ਚ ਇਸ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਕੇ ਇਸ ਉਪਰ ਚੜ੍ਹੇ 150 ਕਰੋੜ ਰੁਪਏ ਕਰਜ਼ੇ ਨੂੰ ਲਾਹੁਣ ਲਈ ਸਰਕਾਰ ਨੇ ਗੰਭੀਰਤਾ ਦਿਖਾਉਂਦਿਆਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ ਨੂੰ 114 ਕਰੋੜ ਤੋਂ ਵਧਾ ਕੇ 200 ਕਰੋੜ ਰੁਪਏ ਕਰ ਦਿੱਤਾ ਸੀ।

ਪੰਜਾਬੀ ਯੂਨੀਵਰਸਿਟੀ ਵਿਖੇ ਆਪਣੇ ਬੀਤੇ ਸਮੇਂ ਦੀ ਯਾਦ ਤਾਜ਼ਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਸਾਡੇ ਸੱਭਿਆਚਾਰ ਵਿੱਚ ਮੇਲੇ ਹੁੰਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਰਹਿੰਦੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਟੀਚੇ ਮਿੱਥਕੇ ਮਿਹਨਤ ਕਰਨ ਤਾਂ ਕਾਮਯਾਬੀ ਜਰੂਰ ਮਿਲੇਗੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕੋਟਕਪੂਰਾ ਵਿਖੇ ਗੋਲੀਬਾਰੀ ਦੀ ਘਟਨਾ ‘ਤੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਅਮਨ-ਕਾਨੂੰਨ ਆਪਣੇ ਹੱਥ ‘ਚ ਲੈਣ ਅਤੇ ਆਪਸੀ ਭਾਈਚਾਰਾ ਵਿਗਾੜਨ ਦੀ ਇਜ਼ਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੀ ਸੁਰੱਖਿਆ ਬਣਾ ਕੇ ਰੱਖੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇੱਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਦਾਲਤਾਂ ਵਿੱਚ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੇ ਜਾਣ ਲਈ ਗੰਭੀਰ ਹੈ। ਇਸੇ ਦੌਰਾਨ ਵਿਧਾਇਕ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਵਾਤਾਵਰਣ ਸੰਭਾਂਲ ਪ੍ਰਤੀ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਵੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਨੌਜਵਾਨਾਂ ਦਾ ਵੱਡਾ ਯੋਗਦਾਨ ਹੋਵੇਗਾ। ਨੌਜਵਾਨਾਂ ਵੱਲੋਂ ਭੰਗੜੇ ਤੇ ਲੋਕ ਕਲਾਵਾਂ ‘ਚ ਹਿੱਸਾ ਲੈਣ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭੰਗੜੇ ਤੇ ਲੋਕ ਨਾਚਾਂ ਨਾਲ ਨਸ਼ਿਆਂ ਨੂੰ ਬੰਦ ਕੀਤਾ ਜਾ ਸਕਦਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: latest newspro punjab tvPunjab CMpunjab universitypunjabi news
Share214Tweet134Share54

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲ ‘ਖੁਸ਼ੀ ਦੇ ਸਕੂਲ’ ਬਣੇ, ਫਿਨਲੈਂਡ ਦੇ ਸਿੱਖਿਆ ਮਾਡਲ ਨਾਲ ਲੱਖਾਂ ਬੱਚਿਆਂ ਦਾ ਭਵਿੱਖ ਸੰਵਰਿਆ

ਦਸੰਬਰ 8, 2025

2026 ਤੱਕ ਕੌਮੀ ਔਸਤ ਤੋਂ ਬਿਹਤਰ ਲਿੰਗ ਅਨੁਪਾਤ ਦਾ ਟੀਚਾ, ਪੰਜਾਬ ਸਰਕਾਰ ਦੀ ਅਗਵਾਈ ਵਿੱਚ ਧੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਵੱਡਾ ਕਦਮ

ਦਸੰਬਰ 8, 2025

4.20 ਕਰੋੜ ਮਰੀਜ਼ਾਂ ਦਾ ਰੋਜ ਹੋ ਰਿਹਾ ਮੁਫ਼ਤ ਇਲਾਜ, ਰੋਜ਼ਾਨਾ 73,000 ਲੋਕ ਲੈ ਰਹੇ ਮੁਫ਼ਤ ਸੇਵਾ

ਦਸੰਬਰ 8, 2025

ਮਾਨ ਸਰਕਾਰ ਦੀ ਪਹਿਲਕਦਮੀ ਨੇ ਕਿਸਾਨਾਂ ਵਿੱਚ ਲਿਆਂਦੀ ਖੁਸ਼ੀ ਦੀ ਲਹਿਰ, ਦਹਾਕਿਆਂ ਬਾਅਦ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ !

ਦਸੰਬਰ 8, 2025
Load More

Recent News

ਲੋਕ ਸਭਾ ‘ਚ ਵੰਦੇ ਮਾਤਰਮ ‘ਤੇ ਚਰਚਾ, PM ਮੋਦੀ ਨੇ ਕਿਹਾ . . . .

ਦਸੰਬਰ 8, 2025

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ

ਦਸੰਬਰ 8, 2025

ਸੋਨਾ ਚਾਂਦੀ ਖ਼ਰੀਦਣ ਵਾਲਿਆਂ ਲਈ ਆਈ ਚੰਗੀ ਖ਼ਬਰ, ਜਾਣੋ ਕਿੰਨੀ ਘਟੀ ਕੀਮਤ ?

ਦਸੰਬਰ 8, 2025

8ਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ ਵੱਡਾ ਲਾਭ

ਦਸੰਬਰ 8, 2025

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਬਣਿਆ ਦੇਸ਼ ਦਾ ‘ਕਰੀਅਰ ਕੈਪੀਟਲ’

ਦਸੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.